• ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਵਿੱਚ ਲੋਕਾਂ ਸਰਕਾਰੀ ਸੇਵਾਵਾਂ ਦਾ ਲਿਆ ਲਾਭ

ਬਟਾਲਾ, 9 ਫਰਵਰੀ  ( ਪੰਜਾਬੀ ਖ਼ਬਰਨਾਮਾ)

ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਲੋਕਾਂ ਦੇ ਕੰਮ ਹੁਣ ਸ਼ਹਿਰ ਅਤੇ ਪਿੰਡਾਂ ਦੀਆਂ ਸੱਥਾਂ ‘ਚ ਹੋ ਰਹੇ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਵਿਧਾਇਕ

ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵੱਖ ਵੱਖ ਸਥਾਨਾਂ ਤੇ ਲਗਾਏ ਵਿਸ਼ੇਸ਼ ਕੈਂਪਾਂ ਦੌਰਾਨ ਲੋਕਾਂ ਨਾਲ ਗੱਲਬਾਤ ਦੌਰਾਨ ਕੀਤਾ।

ਵਿਧਾਇਕ ਸ਼ੈਰੀ ਕਲਸੀ ਨੇ ਆਪ ਦੀ ਸਰਕਾਰ, ਆਪ ਦੇ ਦੁਆਰ ‘ ਤਹਿਤ ਬਟਾਲੇ ਦੇ ਵਾਰਡ ਨੰ:4,ਵਾਰਡ ਨੰ:25,ਪਿੰਡ ਦੁਨੀਆਂ ਸੰਧੂ ਅਤੇ ਪਿੰਡ ਚੀਮਾਂ ਵਿਖੇ ਲੱਗੇ ਵਿਸ਼ੇਸ਼ ਕੈਂਪਾਂ ਦੌਰਾਨ ਵੱਖ ਵੱਖ ਮਹਿਕਮੇ ਦੇ ਅਧਿਕਾਰੀਆਂ ਦੇ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਕਿਹਾ ਕਿ ਸਰਕਾਰ ਲੋਕਾਂ ਦੇ ਘਰਾਂ ਦੇ ਨੇੜੇ ਵੱਖ ਵੱਖ ਸਰਕਾਰੀ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ ਹੈ। ਉਨਾਂ ਦੱਸਿਆ ਕਿ ਇਨਾਂ ਵਿਸ਼ੇਸ ਕੈਂਪਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ, ਸਿਹਤ ਵਿਭਾਗ, ਕਾਰਪੋਰੇਸ਼ਨ ਨਾਲ ਸਬੰਧਤ, ਪੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ ਅਤੇ ਖੇਤੀਬਾੜੀ ਆਦਿ ਨਾਲ ਸਬੰਧਤ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਖ ਵੱਖ ਲਾਭਪਾਤਰੀਆਂ ਨੂੰ ਮੌਕੇ ਤੇ ਸਰਕਾਰੀ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਕੈਂਪਾਂ ਵਿੱਚ ਲਾਭ ਹਾਸਿਲ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਦੀ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਅਤੇ ਸਰਕਾਰੀ ਸੇਵਾਵਾਂ ਦਾ ਲਾਭ ਉਠਾਉਣ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।