ਚੰਡੀਗੜ੍ਹ, 27 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਵਿੱਚ ਅੱਜ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ। 26 ਜਨਵਰੀ ਯਾਨੀ ਗਣਤੰਤਰ ਦਿਵਸ ‘ਤੇ, ਸਕੂਲੀ ਵਿਦਿਆਰਥੀ ਪ੍ਰੋਗਰਾਮਾਂ ਵਿੱਚ ਹਿੱਸਾ ਲੈਂਦੇ ਹਨ। ਇਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 27 ਜਨਵਰੀ ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਉਹ ਹੇਠ ਲਿਖੇ ਅਨੁਸਾਰ ਹਨ।

ਜਲੰਧਰ – ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਲੰਧਰ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ ‘ਚ ਛੁੱਟੀ ਦਾ ਐਲਾਨ ਕੀਤਾ ਹੈ।
ਲੁਧਿਆਣਾ – ਲੁਧਿਆਣਾ ਦੇ ਡੀ.ਸੀ. ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਵਾਲੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਅੰਮ੍ਰਿਤਸਰ – ਗਣਤੰਤਰ ਦਿਵਸ ਸਮਾਗਮ ਵਿੱਚ ਭਾਗ ਲੈਣ ਵਾਲੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਤਰਨਤਾਰਨ – ਤਰਨਤਾਰਨ ਦੇ ਡਿਪਟੀ ਕਮਿਸ਼ਨਰ ਨੇ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
ਨਵਾਂਸ਼ਹਿਰ – ਨਵਾਂਸ਼ਹਿਰ ਦੇ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਰੂਪਨਗਰ – ਗਣਤੰਤਰ ਦਿਵਸ ਸਮਾਰੋਹ ਲਈ ਰੂਪਨਗਰ ਪਹੁੰਚੇ ਮੁੱਖ ਮਹਿਮਾਨ ਨੇ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
ਮੁਹਾਲੀ – ਡਿਪਟੀ ਕਮਿਸ਼ਨਰ ਨੇ 27 ਜਨਵਰੀ ਨੂੰ ਮੁਹਾਲੀ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਫਾਜ਼ਿਲਕਾ (ਪੱਤਰ ਪ੍ਰੇਰਕ): ਗਣਤੰਤਰ ਦਿਵਸ ਸਮਾਰੋਹ ਲਈ ਫਾਜ਼ਿਲਕਾ ਪਹੁੰਚੇ ਮੁੱਖ ਮਹਿਮਾਨ ਨੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
ਫ਼ਿਰੋਜ਼ਪੁਰ – ਫ਼ਿਰੋਜ਼ਪੁਰ ਦੇ ਸਾਰੇ ਸਕੂਲਾਂ ਵਿੱਚ ਵੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਅਬੋਹਰ – ਅਬੋਹਰ ਵਿੱਚ ਐਸ.ਡੀ.ਐਮ. ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਮੋਗਾ – ਮੋਗਾ ‘ਚ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਬਰਨਾਲਾ – ਡਿਪਟੀ ਕਮਿਸ਼ਨਰ ਵੱਲੋਂ ਸਮੂਹ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਮਾਨਸਾ – ਡਿਪਟੀ ਕਮਿਸ਼ਨਰ ਮਾਨਸਾ ਨੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਗੁਰਦਾਸਪੁਰ – ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
ਬਠਿੰਡਾ – ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 27 ਜਨਵਰੀ, 2025 ਨੂੰ ਉਨ੍ਹਾਂ ਸਕੂਲਾਂ ਲਈ ਛੁੱਟੀ ਘੋਸ਼ਿਤ ਕੀਤੀ ਹੈ, ਜਿਨ੍ਹਾਂ ਨੇ ਸਕੂਲ ਪੱਧਰ, ਤਹਿਸੀਲ ਪੱਧਰ ਜਾਂ ਜ਼ਿਲ੍ਹਾ ਪੱਧਰ ‘ਤੇ ਗਣਤੰਤਰ ਦਿਵਸ ਵਿੱਚ ਭਾਗ ਲਿਆ ਹੈ।
ਪਟਿਆਲਾ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ 27 ਜਨਵਰੀ ਦਿਨ ਸੋਮਵਾਰ ਨੂੰ ਪਟਿਆਲਾ ਵਿੱਚ ਗਣਤੰਤਰ ਦਿਵਸ ਦੇ ਸਮਾਗਮ ਵਿੱਚ ਹਿੱਸਾ ਲੈਣ ਵਾਲੀਆਂ ਵਿਦਿਅਕ ਸੰਸਥਾਵਾਂ (ਸਕੂਲਾਂ ਅਤੇ ਕਾਲਜਾਂ) ਲਈ ਛੁੱਟੀ ਦਾ ਐਲਾਨ ਕੀਤਾ ਹੈ।

ਸੰਖੇਪ
ਪੰਜਾਬ ਵਿੱਚ ਗਣਤੰਤਰ ਦਿਵਸ ਦੇ ਸਮਾਗਮਾਂ ਵਿੱਚ ਭਾਗ ਲੈਣ ਵਾਲੇ ਸਕੂਲਾਂ ਅਤੇ ਕਾਲਜਾਂ ਨੂੰ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਮੁਹਾਲੀ, ਬਠਿੰਡਾ ਅਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਸਰਕਾਰੀ ਤੇ ਪ੍ਰਾਈਵੇਟ ਸੰਸਥਾਵਾਂ ਬੰਦ ਰਹਿਣਗੀਆਂ। ਇਹ ਛੁੱਟੀ ਸਮਾਗਮਾਂ ਵਿੱਚ ਵਿਦਿਆਰਥੀਆਂ ਦੀ ਭਾਗੀਦਾਰੀ ਦੇ ਮੱਦੇਨਜ਼ਰ ਦਿੱਤੀ ਗਈ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।