ਕੈਨੇਡਾ, 25 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਕੈਨੇਡਾ ਵਿਚ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਦੇ ਸ਼ਹਿਰ ਇਗਨੇਸ (ਓਨਟਾਰੀਓ) ਤੋਂ ਲਗਭਗ 50 ਕੁ ਕਿਲੋਮੀਟਰ ਦੂਰ ਹਾਈਵੇ 17 ਉਤੇ ਬੀਤੇ ਦਿਨ ਹੋਏ ਟਰੱਕ ਹਾਦਸੇ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ ਨਵਪ੍ਰੀਤ ਸਿੰਘ ਅਤੇ ਅਰਸ਼ਪ੍ਰੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮਿਲੀ ਹੈ ਕਿ ਇਥੇ ਦੋ ਟਰਾਲਿਆਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।
ਸਾਰ
ਕੈਨੇਡਾ ਵਿੱਚ ਟਰੱਕਾਂ ਦੀ ਭਿਆਨਕ ਆਹਮੋ-ਸਾਹਮਣੇ ਟੱਕਰ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਜਾਨ ਚਲੀ ਗਈ। ਇਹ ਹਾਦਸਾ ਗੰਭੀਰ ਸੀ, ਜਿਸ ਕਾਰਨ ਸਥਾਨਕ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨਾਂ ਦੇ ਪਰਿਵਾਰਾਂ ਤੇ ਦੁਖ ਦਾ ਪਹਾੜ ਟੁੱਟ ਪਿਆ ਹੈ।