holiday

ਚੰਡੀਗੜ੍ਹ, 28 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਅੰਮ੍ਰਿਤਸਰ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀ ਬੇਅਦਬੀ ਮਾਮਲੇ ਨੂੰ ਲੈ ਕੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੰਦ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ਅੱਜ 28 ਜਨਵਰੀ ਨੂੰ ਪੰਜਾਬ ਵਿੱਚ ਜਲੰਧਰ, ਲੁਧਿਆਣਾ, ਫਗਵਾੜਾ, ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਮੋਗਾ ਪੂਰੀ ਤਰ੍ਹਾਂ ਬੰਦ ਹਨ।

ਇਸ ਦੌਰਾਨ, ਜਲੰਧਰ ਬੰਦ ਦੇ ਸੱਦੇ ਕਾਰਨ, ਸ਼ਹਿਰ ਦੇ ਕਈ ਨਿੱਜੀ ਸਕੂਲਾਂ ਨੇ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਸਕੂਲਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਇਨੋਸੈਂਟ ਹਾਰਟਸ ਸਕੂਲ, ਗੁਰੂ ਅਮਰਦਾਸ ਸਕੂਲ ਅਤੇ ਜਲੰਧਰ ਦੇ ਕਈ ਹੋਰ ਨਿੱਜੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਗਣਤੰਤਰ ਦਿਵਸ ਵਾਲੇ ਦਿਨ ਅੰਮ੍ਰਿਤਸਰ (Amritsar) ਦੇ ਹੈਰੀਟੇਜ ਸਟਰੀਰ ਵਿਖੇ ਇੱਕ ਨੌਜਵਾਨ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਹਥੌੜੇ ਨਾਲ ਮਾਰਨ ਅਤੇ ਉੱਥੇ ਰੱਖੀ ਸੰਵਿਧਾਨ ਪੁਸਤਕ ਨੂੰ ਸਾੜਨ ਦਾ ਮਾਮਲਾ ਤੇਜ਼ ਹੁੰਦਾ ਜਾ ਰਿਹਾ ਹੈ। ਹਾਲਾਂਕਿ ਲੋਕਾਂ ਨੇ ਦੋਸ਼ੀ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ।

ਦਲਿਤ ਭਾਈਚਾਰੇ ਵੱਲੋਂ ਅੱਜ ਅੰਮ੍ਰਿਤਸਰ, ਫਗਵਾੜਾ, ਜਲੰਧਰ ਅਤੇ ਪੰਜਾਬ ਵਿਚ ਹੋਰ ਕਈ ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਵੱਲੋਂ 28 ਜਨਵਰੀ ਕੱਲ ਨੂੰ ਸੂਬੇ ਦੇ ਤਿੰਨ ਜ਼ਿਲ੍ਹਿਆਂ ਹੁਸ਼ਿਆਰ, ਜਲੰਧਰ ਅਤੇ ਲੁਧਿਆਣਾ ਵਿਚ ਬੰਦ ਦੀ ਕਾਲ ਦਿੱਤੀ ਗਈ ਹੈ।

ਹਾਲਾਂਕਿ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦੀ ਪਛਾਣ ਧਰਮਕੋਟ ਦੇ ਰਹਿਣ ਵਾਲੇ ਆਕਾਸ਼ ਸਿੰਘ ਵਜੋਂ ਹੋਈ ਹੈ। ਇਸ ਦੌਰਾਨ ਆਕਾਸ਼ ਸਿੰਘ ਦੇ ਪਰਿਵਾਰ ਦਾ ਕਹਿਣਾ ਹੈ ਕਿ ਸਾਡਾ ਪਰਿਵਾਰ ਧਰਮਕੋਟ ਵਿੱਚ ਕਿਰਾਏ ਦੇ ਮਕਾਨ ਉੱਤੇ ਰਹਿੰਦਾ ਹੈ। ਉਹ ਤਿੰਨ ਭਰਾ ਅਤੇ ਇੱਕ ਭੈਣ ਹਨ।

ਆਕਾਸ਼ਦੀਪ ਅਤੇ ਉਸਦਾ ਭਰਾ ਅਣਵਿਆਹੇ ਹਨ। ਉਸਦਾ ਪਰਿਵਾਰ ਇੱਕ ਮਜ਼ਦੂਰ ਹੈ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਹੈ। ਮਾਤਾ ਦਾ ਕਹਿਣਾ ਹੈ ਕਿ ਪਿਛਲੇ ਤਿੰਨ ਸਾਲਾ ਤੋਂ ਉਹਦੀ ਸਾਡੇ ਨਾਲ ਕੋਈ ਗੱਲਬਾਤ ਨਹੀਂ ਹੋਈ। ਉਹ ਦੁਬਈ ਜਾਣ ਤੋਂ ਪਹਿਲਾਂ ਤਿੰਨ-ਚਾਰ ਸਾਲ ਪਹਿਲਾਂ ਸਾਨੂੰ ਮਿਲਣ ਆਇਆ ਸੀ। ਸਾਨੂੰ ਲੋਕਾਂ ਤੋਂ ਹੀ ਪਤਾ ਲੱਗਾ ਹੈ ਕਿ ਉਹ ਚਾਰ ਮਹੀਨਿਆਂ ਤੋਂ ਅੰਮ੍ਰਿਤਸਰ ਵਿੱਚ ਰਹਿ ਰਿਹਾ ਸੀ। ਆਕਾਸ਼ ਦੀ ਮਾਤਾ ਨੇ ਕਿਹਾ ਕਿ ਉਹਨੇ ਜੋ ਵੀ ਕੀਤਾ ਹੈ ਉਹ ਗਲਤ ਹੈ ਅਤੇ ਉਸ ਨੂੰ ਇਸ ਦੀ ਸਜ਼ਾ ਮਿਲਣੀ ਚਾਹੀਦੀ ਹੈ।

ਸੰਖੇਪ
ਅੰਮ੍ਰਿਤਸਰ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਮਾਮਲੇ ਨੂੰ ਲੈ ਕੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 28 ਜਨਵਰੀ ਨੂੰ ਬੰਦ ਦਾ ਐਲਾਨ ਕੀਤਾ ਗਿਆ ਹੈ। ਜਲੰਧਰ, ਲੁਧਿਆਣਾ, ਫਗਵਾੜਾ, ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਮੋਗਾ ਸ਼ਹਿਰਾਂ ਵਿੱਚ ਪੂਰੀ ਤਰ੍ਹਾਂ ਬੰਦ ਹਨ। ਇਸ ਦੌਰਾਨ, ਜਲੰਧਰ ਵਿੱਚ ਕੁਝ ਨਿੱਜੀ ਸਕੂਲਾਂ, ਜਿਵੇਂ ਇਨੋਸੈਂਟ ਹਾਰਟਸ ਅਤੇ ਗੁਰੂ ਅਮਰਦਾਸ ਸਕੂਲ, ਨੇ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ, ਜੋ ਕਿ ਸਕੂਲਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਹੈ।


Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।