punjab

ਬਟਾਲਾ, 29 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਸ਼ਹਿਰ ਵਿਚਲੀ ਆਵਾਜਾਈ ਨੂੰ ਸੁਖਾਲੀ ਬਣਾਉਣ ਦੇ ਮੰਤਵ ਨਾਲ ਕਾਹਨੂੰਵਾਨ ਰੋਡ ਤੋਂ ਬਿਜਲੀ ਦੇ ਖੰਬਿਆਂ ਨੂੰ ਸੜਕ ਦੇ ਕਿਨਾਰਿਆਂ ਤੋਂ ਹਟਾ ਕੇ ਪਿਛੇ ਕੀਤਾ ਜਾ ਰਿਹਾ ਹੈ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ਼ਹਿਰ ਵਿਚਲੀਆਂ ਜ਼ਿਆਦਾਤਰ ਸੜਕਾਂ ਦੇ ਕਿਨਾਰਿਆਂ ਤੇ ਬਿਜਲੀ ਦੀਆਂ ਤਾਰਾਂ ਤੇ ਬਿਜਲੀ ਦੇ ਖੰਬਿਆਂ ਕਾਰਨ ਆਵਾਜਾਈ ਦੌਰਾਨ ਲੋਕਾਂ ਨੂੰ ਮੁਸ਼ਕਿਲ ਪੇਸ਼ ਆਉਂਦੀ ਹੈ, ਜਿਸ ਦੇ ਚਲਦਿਆਂ ਬਿਜਲੀ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਉਹ ਆਵਾਜਾਈ ਨੂੰ ਮੁੱਖ ਰੱਖਦਿਆਂ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕ ਤੋਂ ਹਟਵਾਂ ਕੀਤਾ ਜਾ ਜਾਵੇ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਤੇ ਵਿਕਾਸ ਲਈ ਉਹ ਦਿਨ ਰਾਤ ਯਤਨਸ਼ੀਲ ਹਨ। ਉਨਾਂ ਕਿਹਾ ਕਿ ਸ਼ਹਿਰ ਵਿੱਚ ਜਿਥੇ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਓਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗਾਂ ਵਲੋਂ ਹੱਲ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਲੋਕਾਂ ਵਲੋਂ ਦਿੱਤੇ ਪਿਆਰ ਸਦਕਾ ਹੁਣ ਤੱਕ ਬਟਾਲਾ ਹਲਕੇ ਅੰਦਰ ਰਿਕਾਰਡ ਵਿਕਾਸ ਕਰਵਾਏ ਗਏ ਹਨ।

ਇਸ ਮੌੇਕੇ ਕਾਹਨੂੰਵਾਨ ਰੋਡ ਦੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੇ ਗੱਲ ਕਰਦਿਆਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਜਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜੋ ਸ਼ਲਾਘਾਯੋਗ ਹੈ।

ਸੰਖੇਪ

ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਸ਼ਹਿਰ ਨੂੰ ਖੂਬਸੂਰਤ ਅਤੇ ਵਿਕਸਤ ਕਰਨ ਲਈ ਕਾਫੀ ਉਪਰਾਲੇ ਕੀਤੇ ਜਾ ਰਹੇ ਹਨ। ਜਿਨ੍ਹਾਂ ਵਿੱਚ ਕਾਹਨੂੰਵਾਨ ਰੋਡ ਤੋਂ ਬਿਜਲੀ ਦੇ ਖੰਬਿਆਂ ਨੂੰ ਸੜਕ ਦੇ ਕਿਨਾਰਿਆਂ ਤੋਂ ਹਟਾ ਕੇ ਪਿਛੇ ਕੀਤਾ ਜਾ ਰਿਹਾ ਹੈ, ਜਿਸ ਨਾਲ ਆਵਾਜਾਈ ਵਿੱਚ ਸੁਖਾਲਤਾ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾ ਰਿਹਾ ਹੈ। ਵਿਧਾਇਕ ਕਲਸੀ ਦਾ ਦਾਅਵਾ ਹੈ ਕਿ ਬਟਾਲਾ ਵਿੱਚ ਹੁਣ ਤੱਕ ਰਿਕਾਰਡ ਵਿਕਾਸ ਹੋ ਚੁਕਾ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੱਢਿਆ ਜਾ ਰਿਹਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।