ਸ੍ਰੀ ਮੁਕਤਸਰ ਸਾਹਿਬ 9 ਫਰਵਰੀ (ਪੰਜਾਬੀ ਖ਼ਬਰਨਾਮਾ)
ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕਰਨ ਲਈ ਸ਼ੁਰੂ ਕੀਤੀ ਗਈ ਸਕੀਮ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਵਾਰਡ ਨੰ. 6 ਅਤੇ ਵਾਰਡ ਨੰ. 7 ਦੇ ਵਸਨੀਕਾਂ ਲਈ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਦੀ ਪ੍ਰਧਾਨਗੀ ਸ.ਜਗਦੀਪ ਸਿੰਘ ਕਾਕਾ ਬਰਾੜ ਐਮ.ਐਲ.ਏ. ਸ੍ਰੀ ਮੁਕਤਸਰ ਸਾਹਿਬ ਨੇ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਜਨੀਸ਼ ਗਿਰਧਰ ਕਾਰਜ ਸਾਧਕ ਅਫਸਰ,ਜਸਪ੍ਰੀਤ ਸਿੰਘ ਐਸ.ਡੀ.ਓ. ਪਾਵਰ ਕਾਮ, ਜੈ ਚੰਦ ਭੰਡਾਰੀ, ਦੀਪੂ ਚੱਗਤੀ, ਉਪਕਾਰ ਸਿੰਘ, ਰੋਮੀ ਕਮਲ, ਕੁਲਵੰਤ ਸਿੰਘ ਕਾਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਉਹਨਾਂ ਦੱਸਿਆ ਕਿ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਖਜਲ-ਖੁਆਰੀ ਨੂੰ ਰੋਕਣ ਲਈ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਲਈ ਸਰਕਾਰ ਵਲੋਂ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਲੋਕਾਂ ਨੂੰ ਦਫਤਰਾਂ ਵਿਚ ਆਉਣ ਦੀ ਬਜਾਏ ਸਰਕਾਰ ਖੁਦ ਲੋਕਾਂ ਤੱਕ ਪਹੁੰਚ ਕੇ ਉਹਨਾਂ ਦੀਆਂ ਸਮੱਸਿਆਵਾ ਮੌਕੇ ਤੇ ਹੱਲ ਕੀਤਾ ਜਾ ਸਕੇ।
ਸ. ਬਰਾੜ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਸਕੀਮਾਂ ਦਾ ਲਾਭ ਮੁਹੱਈਆ ਕਰਾਉਣਾ ਹੈ, ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਹੈ।ਇਹ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ।
ਪਿੰਡ ਮਾਂਗਟ ਕੇਰ ਵਿਖੇ ਲਗਾਏ ਗਏ ਕੈਂਪ ਵਿੱਚ ਟਰੱਕ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸ੍ਰੀ ਸੁਖਜਿੰਦਰ ਸਿੰਘ ਬਬਲੂ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਲੋਕ ਸੁਵਿਧਾ ਵਿੱਚ ਲੋਕਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਇਹਨਾਂ ਕੈਂਪਾਂ ਵਿੱਚ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਮੌਕੇ ਤੇ ਹੱਲ ਕੀਤਾ ਜਾ ਰਿਹਾ ਹੈ।
ਕੈਂਪਾਂ ਵਿੱਚ ਸਰਕਾਰ ਵਲੋਂ 44 ਪ੍ਰਕਾਰ ਦੀਆਂ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ, ਜਿਹਨਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ `ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ `ਚ ਤਬਦੀਲੀ ਆਦਿ ਸ਼ਾਮਲ ਹਨ।
ਮੌਕੇ ਪਰ ਗੁਰਵਿੰਦਰ ਸਿੰਘ ਵਿਰਕ, ਨਾਇਬ ਤਹਿਸੀਲਦਾਰ ਨੇ ਦੱਸਿਆ ਕਿ ਪਿੰਡ ਵਿੱਚ ਲਗਾਏ ਗਏ ਕੈਂਪ ਵਿੱਚ ਜਸਵਿੰਦਰ ਕੌਰ ਪਤਨੀ ਹਰਦਮ ਸਿੰਘ ਦੀ ਬੁਢਾਪਾ ਪੈਨਸ਼ਨ ਮੌਕੇ ਤੇ ਲਗਾਈ, ਇਸ ਤਰ੍ਹਾਂ ਪਿੰਡ ਰਾਮਗੜ੍ਹ ਚੁੰਘਾ,ਚੱਕ ਮਦਰਸਾ ਵਿਖੇ ਕੈਂਪ ਵਿੱਚ ਲੋੜਵੰਦਾਂ ਨੂੰ ਰਿਹਾਇਸੀ,ਇਨਕਮ ਟੈਕਸ ਅਤੇ ਐਸ.ਸੀ. ਸਰਟੀਫਿਕੇਟ ਮੌਕੇ ਤੇ ਹੀ ਜਾਰੀ ਕੀਤੇ ਗਏ।ਇਸੇ ਤਰ੍ਹਾਂ ਹੀ ਸਿ਼ਵਪੁਰ ਕੁਕਰੀਆਂ ਵਿਖੇ ਕੈਂਪਾਂ ਦਾ ਆਯੋਜਨ ਕੀਤਾ ਗਿਆ।