ਪੰਜਾਬ, 06 ਫਰਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ‘ਚ ਫਰਜ਼ੀ ਟ੍ਰੈਵਲ ਏਜੰਟਾਂ ਖ਼ਿਲਾਫ਼ ਐਕਸ਼ਨ ਸ਼ੁਰੂ ਹੋ ਗਿਆ ਹੈ। ਗੈਰ ਕਾਨੂੰਨੀ ਤਰੀਕੇ ਨਾਲ ਵਿਦੇਸ਼ ਭੇਜਣ ਵਾਲੇ ਏਜੰਟਾਂ ‘ਤੇ ਕਾਰਵਾਈ ਹੋਵੇਗੀ। ਅੰਮ੍ਰਿਤਸਰ ‘ਚ ਏਜੰਟ ਸਤਨਾਮ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਦੱਸ ਦੇਈਏ ਕਿ US ਤੋਂ ਡਿਪੋਰਟ ਹੋ ਕੇ ਆਏ ਦਲੇਰ ਸਿੰਘ ਨੂੰ ਸਤਨਾਮ ਸਿੰਘ ਨੇ ਅਮਰੀਕਾ ਭੇਜਿਆ ਸੀ। ਅਮਰੀਕਾ ਭੇਜਣ ਲਈ ਦਲੇਰ ਸਿੰਘ ਤੋਂ ਸਤਨਾਮ ਸਿੰਘ ਨੇ 60ਲੱਖ ਰੁਪਏ ਲਏ ਸੀ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਲੇਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਮੰਤਰੀ ਕੁਲਦੀਪ ਧਾਲੀਵਾਲ ਨੇ ਪਰਿਵਾਰ ਨੂੰ ਕਾਰਵਾਈ ਦਾ ਭਰੋਸਾ ਦਿੱਤਾ ਸੀ। ਜਿਸ ਤੋਂ ਬਾਅਦ ਦਲੇਰ ਸਿੰਘ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਭੇਜਣ ਵਾਲੇ ਏਜੰਟ ਸਤਨਾਮ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਬਾਕੀ ਥਾਵਾਂ ‘ਤੇ ਵੀ ਐਕਸ਼ਨ ਦੀ ਤਿਆਰੀ ਹੈ। ਪੁਲਿਸ ਵੱਲੋਂ ਅਜਿਹੇ ਏਜੰਟਾਂ ਦੀ ਲਿਸਟ ਤਿਆਰ ਕੀਤੀ ਜਾ ਰਹੀ ਹੈ।
ਸੰਖੇਪ:- ਪੰਜਾਬ ਵਿੱਚ ਫਰਜ਼ੀ ਟ੍ਰੈਵਲ ਏਜੰਟਾਂ ਖਿਲਾਫ਼ ਕਾਰਵਾਈ ਸ਼ੁਰੂ ਹੋ ਗਈ ਹੈ। ਅੰਮ੍ਰਿਤਸਰ ਵਿੱਚ ਸਤਨਾਮ ਸਿੰਘ ਖਿਲਾਫ਼ ਮਾਮਲਾ ਦਰਜ ਕੀਤਾ ਗਿਆ, ਜਿਸਨੇ ਦਲੇਰ ਸਿੰਘ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਭੇਜਿਆ ਸੀ। ਦਲੇਰ ਸਿੰਘ ਤੋਂ 60 ਲੱਖ ਰੁਪਏ ਲਏ ਗਏ ਸਨ। ਪੁਲਿਸ ਹੋਰ ਏਜੰਟਾਂ ਖਿਲਾਫ਼ ਵੀ ਕਾਰਵਾਈ ਕਰ ਰਹੀ ਹੈ।