Big step against corruption

ਮੁਕਤਸਰ, 17 ਫਰਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਹੈ। ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਮੁਕਤਸਰ ਦੇ ਡੀਸੀ ਸਸਪੈਂਡ ਕਰ ਦਿੱਤਾ ਗਿਆ ਹੈ। ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮਿਲਣ ‘ਤੇ ਸਰਕਾਰ ਨੇ ਇਹ ਕਾਰਵਾਈ ਕੀਤੀ ਹੈ।

ਵਿਜੀਲੈਂਸ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।

ਉਧਰ, ਵਿਜੀਲੈਂਸ ਚੀਫ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਨ੍ਹਾਂ ਦੀ ਜਗ੍ਹਾ ਹੁਣ ਇਹ ਜ਼ਿੰਮੇਵਾਰੀ ਏਡੀਜੀਪੀ ਨਾਗੇਸ਼ਵਰ ਰਾਓ ਨੂੰ ਦਿੱਤੀ ਗਈ ਹੈ। ਇਸ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦੱਸ ਦਈਏ ਕਿ ਦੋ ਦਿਨ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਵਿਭਾਗਾਂ ਦੇ ਮੁਖੀਆਂ, ਡੀਸੀ, ਐਸਐਸਪੀ ਨੂੰ ਸ਼ਖਤ ਆਦੇਸ਼ ਜਾਰੀ ਕੀਤੇ ਸੀ। ਜਿਸ ਤੋਂ ਬਾਅਦ ਇਹ ਵੱਡਾ ਐਕਸ਼ਨ ਲਿਆ ਗਿਆ ਹੈ

ਸੰਖੇਪ:- ਪੰਜਾਬ ਸਰਕਾਰ ਨੇ ਮੁਕਤਸਰ ਦੇ ਡੀਸੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਸਪੈਂਡ ਕਰ ਦਿੱਤਾ ਹੈ। ਵਿਜੀਲੈਂਸ ਚੀਫ ਵਰਿੰਦਰ ਕੁਮਾਰ ਨੂੰ ਹਟਾ ਕੇ ਏਡੀਜੀਪੀ ਨਾਗੇਸ਼ਵਰ ਰਾਓ ਨੂੰ ਨਵਾਂ ਚੀਫ ਬਨਾਇਆ ਗਿਆ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।