Amritpal Singh

21 ਫਰਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿਚ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਲੋਕ ਸਭਾ ਸੈਸ਼ਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਅੱਜ ਇਸ ਪਟੀਸ਼ਨ ਉਤੇ ਸੁਣਵਾਈ ਹੋਈ ਹੈ। ਅੰਮ੍ਰਿਤਪਾਲ ਦੇ ਵਕੀਲ ਨੇ ਕਿਹਾ ਕਿ ਉਸ ਲਈ ਸੈਸ਼ਨ ਵਿੱਚ ਹਿੱਸਾ ਲੈਣਾ ਜ਼ਰੂਰੀ ਹੈ। ਹਾਲਾਂਕਿ ਅਦਾਲਤ ਇਸ ਪਟੀਸ਼ਨ ਉਤੇ ਅਗਲੀ ਸੁਣਵਾਈ 25 ਫਰਵਰੀ ਮੰਗਲਵਾਰ ਨੂੰ ਕਰੇਗੀ।

ਪਟੀਸ਼ਨ ਵਿਚ (Amritpal Singh granted bail) ਆਖਿਆ ਗਿਆ ਹੈ ਕਿ ਜੇਕਰ ਉਹ ਲਗਾਤਾਰ 60 ਦਿਨ ਲੋਕ ਸਭਾ ਸੈਸ਼ਨ ‘ਚ ਸ਼ਾਮਲ ਨਹੀਂ ਹੁੰਦੇ ਹਨ ਤਾਂ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋ ਸਕਦੀ ਹੈ। ਇਸ ਲਈ ਉਮੀਦ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਸੈਸ਼ਨ ਲਈ ਪੈਰੋਲ ਮਿਲ ਸਕਦੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਜੇਲ੍ਹ ਵਿੱਚ ਬੰਦ ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਉਰਫ਼ ਰਾਸ਼ਿਦ ਇੰਜਨੀਅਰ ਨੂੰ ਸੰਸਦ ਦੇ ਚੱਲ ਰਹੇ ਇਜਲਾਸ ਵਿਚ ਸ਼ਾਮਲ ਹੋਣ ਲਈ ਦੋ ਦਿਨਾਂ ਦੀ ‘ਹਿਰਾਸਤੀ ਪੈਰੋਲ’ ਦੀ ਇਜਾਜ਼ਤ ਦੇ ਦਿੱਤੀ ਸੀ।

ਰਾਸ਼ਿਦ, ਜੋ ਜੰਮੂ-ਕਸ਼ਮੀਰ ਦੇ ਬਾਰਾਮੂਲਾ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ, ਜੰਮੂ-ਕਸ਼ਮੀਰ ਵਿੱਚ ਵੱਖਵਾਦੀਆਂ ਅਤੇ ਅੱਤਵਾਦੀ ਸਮੂਹਾਂ ਨੂੰ ਫੰਡ ਦੇਣ ਦੇ ਦੋਸ਼ਾਂ ਨਾਲ ਸਬੰਧਤ ਅੱਤਵਾਦੀ ਫੰਡਿੰਗ ਮਾਮਲੇ ਵਿੱਚ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ ਤੇ ਜੇਲ੍ਹ ਵਿਚ ਬੰਦ ਹਨ।

ਅੰਮ੍ਰਿਤਪਾਲ ਨੇ ਦੱਸਿਆ ਕਿ ਲੋਕ ਸਭਾ ਸਕੱਤਰ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਹੁਣ ਤੱਕ 46 ਦਿਨਾਂ ਤੋਂ ਲੋਕ ਸਭਾ ਤੋਂ ਗੈਰਹਾਜ਼ਰ ਹਨ। ਪਹਿਲਾਂ 24 ਜੂਨ ਤੋਂ 2 ਜੁਲਾਈ ਤੱਕ ਅਤੇ ਫਿਰ 22 ਜੁਲਾਈ ਤੋਂ 9 ਅਗਸਤ ਦਰਮਿਆਨ 19 ਦਿਨਾਂ ਲਈ। ਇਸ ਤੋਂ ਬਾਅਦ ਉਹ 25 ਨਵੰਬਰ ਤੋਂ 12 ਦਸੰਬਰ ਤੱਕ 18 ਦਿਨ ਗੈਰ-ਹਾਜ਼ਰ ਰਹੇ।

ਸੰਖੇਪ:- ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਲੋਕ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ, ਕਿਉਂਕਿ 60 ਦਿਨਾਂ ਲਈ ਗੈਰਹਾਜ਼ਰੀ ਨਾਲ ਮੈਂਬਰਸ਼ਿਪ ਰੱਦ ਹੋ ਸਕਦੀ ਹੈ। ਉਸ ਦੀ ਪਟੀਸ਼ਨ ਉੱਤੇ ਅਗਲੀ ਸੁਣਵਾਈ 25 ਫਰਵਰੀ ਨੂੰ ਹੋਏਗੀ।



Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।