suspension

17 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) :  ਪਟਿਆਲਾ ਵਿਚ ਫੌਜ ਦੇ ਕਰਨਲ ਤੇ ਉਸ ਦੇ ਬੇਟੇ ਦੀ ਕੁੱਟਮਾਰ ਦੇ ਮਾਮਲੇ ‘ਚ ਪੁਲਿਸ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿਚ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਕੁੱਟਮਾਰ ਦੀ ਸਾਰੀ ਘਟਨਾ ਦੀ ਵੀਡੀਓ ਰਿਕਾਰਡ ਹੋ ਗਈ। ਪਰਿਵਾਰਕ ਮੈਂਬਰਾਂ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ। ਸਾਰਾ ਵਿਵਾਦ ਪਾਰਕਿੰਗ ਨੂੰ ਲੈ ਕੇ ਸੀ। ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਸਾਰੇ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ। 45 ਦਿਨਾਂ ਵਿੱਚ ਜਾਂਚ ਪੂਰੀ ਕਰ ਲਈ ਜਾਵੇਗੀ।

ਕੁੱਟਮਾਰ ਦੇ ਮਾਮਲੇ ਸਬੰਧੀ ਤਿੰਨ ਇੰਸਪੈਕਟਰਾਂ ਸਮੇਤ 12 ਪੁਲਿਸ ਕਰਮੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਵਿਰੁੱਧ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ 12 ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਪਟਿਆਲਾ ਪੁਲਿਸ ਵੱਲੋਂ ਸਰਕਾਰੀ ਰਾਜਿੰਦਰਾ ਹਸਪਤਾਲ ਨੇੜੇ ਹੋਏ ਝਗੜੇ ਲਈ ਅਣਪਛਾਤੇ ਵਿਅਕਤੀਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਤੋਂ ਦੋ ਦਿਨ ਬਾਅਦ ਇਕ ਫੌਜੀ ਅਧਿਕਾਰੀ ਅਤੇ ਉਸ ਦੀ ਪਤਨੀ ਨੇ ਪੁਲਿਸ ਉਤੇ ਬੇਰਹਿਮੀ ਦਾ ਦੋਸ਼ ਲਗਾਇਆ ਸੀ। ਨਵੀਂ ਦਿੱਲੀ ਦੇ ਫੌਜ ਹੈੱਡਕੁਆਰਟਰ ਵਿਚ ਤਾਇਨਾਤ ਕਰਨਲ ਪੁਸ਼ਪਿੰਦਰ ਬਾਠ ਨੇ ਦਾਅਵਾ ਕੀਤਾ ਕਿ 13 ਮਾਰਚ ਦੀ ਰਾਤ ਨੂੰ ਉਸ ’ਤੇ ਹਮਲਾ ਕੀਤਾ ਗਿਆ ਸੀ। ਉਹ ਇਸ ਸਮੇਂ ਆਪਣੇ ਪੁੱਤਰ ਸਮੇਤ ਇਲਾਜ ਅਧੀਨ ਹੈ, ਜਿਸ ਉਤੇ ਕਥਿਤ ਤੌਰ ‘ਤੇ ਪਟਿਆਲਾ ਵਿੱਚ ਤਾਇਨਾਤ ਪੁਲਿਸ ਕਰਮੀਆਂ ਵੱਲੋਂ ਹਮਲਾ ਕੀਤਾ ਗਿਆ ਸੀ।

ਇਸ ਮਾਮਲੇ ਸਬੰਧੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਹੈ, ਪਰ ਫੌਜੀ ਅਧਿਕਾਰੀ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਪੁਲਿਸ ਅਧਿਕਾਰੀਆਂ ਉਤੇ ਪਿਤਾ ਅਤੇ ਪੁੱਤਰ ’ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਹੈ। ਜਾਣਕਾਰੀ ਅਨੁਸਾਰ ਝਗੜਾ ਹੋਣ ਮੌਕੇ ਪੁਲਿਸ ਕਰਮੀ ਸਿਵਲ ਵਰਦੀ ਵਿਚ ਸਨ ਅਤੇ ਇਕ 7 ਸਾਲਾਂ ਬੱਚੇ ਨੂੰ ਬਚਾਉਣ ਲਈ ਹੋਏ ਅਗਵਾਕਾਰਾਂ ਨਾਲ ਮੁਕਾਬਲੇ ਤੋਂ ਬਾਅਦ ਹਸਪਤਾਲ ਜਾ ਰਹੇ ਸਨ । ਉਧਰ ਇਕ ਪੁਲਿਸ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਕਰਨਲ ਅਤੇ ਉਸ ਦੇ ਪੁੱਤਰ ਨੇ ਉਨ੍ਹਾਂ ਤੇ ਹਮਲਾ ਕੀਤਾ, ਉਹ ਨਸ਼ੇ ਵਿਚ ਸਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇੱਕ ਢਾਬਾ ਮਾਲਕ ਦੇ ਬਿਆਨ ’ਤੇ ਐਫਆਈਆਰ ਦਰਜ ਕਰ ਲਈ ਹੈ ਅਤੇ ਜਾਂਚ ਜਾਰੀ ਹੈ।

ਸੰਖੇਪ : Punjab Police SSP ਨੇ ਕਾਰਵਾਈ ਕਰਦਿਆਂ 3 ਇੰਸਪੈਕਟਰਾਂ ਸਮੇਤ 12 ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕੀਤਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।