ਹੁਸ਼ਿਆਰਪੁਰ, 12 ਫਰਵਰੀ (ਪੰਜਾਬੀ ਖ਼ਬਰਨਾਮਾ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ, ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਨਿਪਟਾਰਾ ਕਰਨ ਦੇ ਯਤਨਾਂ ਤਹਿਤ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਹੁਸ਼ਿਆਰਪੁਰ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਵਿਚ ਸੋਮਵਾਰ ਨੂੰ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੇਸ਼ ਭਗਤ ਕਾਲਜ ਵਿਚ ਵਾਰਡ ਨੰਬਰ 13 ਅਤੇ 15 ਵਿਚ ਲੱਗੇ ਕੈਂਪਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਹੁਣ ਲੋਕਾਂ ਨੂੰ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੀ ਲਗਾਤਾਰ ਮੋਨੀਟਰਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਖੁੱਦ ਕੀਤੀ ਜਾ ਰਹੀ ਹੈ। ਇਸ ਮੌਕੇ ’ਤੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਜਿੰਪਾ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਨ, ਤਾਂ ਜੋ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੇ ਆਯੋਜਨ ਦਾ ਮੁੱਖ ਮੰਤਵ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਇਕ ਛੱਤ ਦੇ ਥੱਲੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਜਲਦ ਉਨ੍ਹਾਂ ਦਾ ਨਿਪਟਾਰਾ ਯਕੀਨੀ ਬਣਾਉਣਾ ਹੈ। ਇਸ ਮੌਕੇ ’ਤੇ ਕਾਮਰੇਡ ਗੰਗਾ ਪ੍ਰਸ਼ਾਦ, ਕੌਂਸਲਰ ਚੰਦਰਾਵਤੀ, ਕੌਂਸਲਰ ਜਤਿੰਦਰ ਕੌਰ, ਸਾਬਕਾ ਕੌਂਸਲਰ ਅਜੀਤ ਸਿੰਘ ਲੱਕੀ, ਸੰਦੀਪ ਚੇਚੀ, ਜਸਪਾਲ ਚੇਚੀ, ਕੰਚਨ, ਸ਼ਮੀ ਬਾਲਾ, ਜੈ ਰਾਮ, ਮੋਹਨ ਲਾਲ ਪ੍ਰਿੰਸੀਪਲ ਦੇਸ਼ ਭਗਤ ਕਾਲਜ, ਬਲਜੀਤ ਕੌਰ, ਗੀਤਾ, ਕੁਲਵਿੰਦਰ ਕੌਰ, ਮੀਨਾ ਕੁਮਾਰੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।