Need to plant

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ।

ਖੱਜਲ ਖੁਆਰੀ ਤੋਂ ਬਚਣ ਅਤੇ ਵਧੇਰੇ ਪੈਦਾਵਾਰ ਲਈ ਝੋਨੇ ਦੀਆਂ ਪ੍ਰਮਾਣਤ ਕਿਸਮਾਂ ਬੀਜਣ ਦੀ ਜ਼ਰੂਰਤ-ਮੁੱਖ ਖੇਤੀਬਾੜੀ ਅਫ਼ਸਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀ ਪਸਾਰ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 37 ਪਿੰਡਾਂ ਵਿਚ ਨੁੱਕੜ ਮੀਟਿੰਗਾਂ

ਖੇਤੀਬਾੜੀ ਵਿਭਾਗ ਵਲੋਂ ਪਿੰਡ ਮਰੜ ਵਿਚ ਪ੍ਰਭਾਵਸ਼ਾਲੀ ਨੁੱਕੜ ਮੀਟਿੰਗ

ਬਟਾਲਾ, 19 ਮਾਰਚ 2025 (ਪੰਜਾਬੀ ਖਬਰਨਾਮਾ ਬਿਊਰੋ ) ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ  ਕਿਸਾਨਾਂ ਖਾਸ ਕਰਕੇ ਛੋਟੇ ਕਿਸਾਨਾਂ ਦੀਆਂ ਖੇਤੀ ਅਤੇ ਫ਼ਸਲਾਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ 10 ਬਲਾਕਾਂ ਦੇ ਸਮੂਹ ਸਰਕਲਾਂ ਵਿਚ ਪ੍ਰਤੀ ਸਰਕਲ ਇਕ ਪਿੰਡ ਵਿੱਚ 37 ਪਿੰਡਾਂ ਵਿੱਚ ਕਿਸਾਨਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ ਤਾਂ ਜੋਂ ਜ਼ਿਲ੍ਹਾ ਗੁਰਦਾਸਪੁਰ ਅੰਦਰ ਖੇਤੀ ਪਸਾਰ ਸੇਵਾਵਾਂ ਨੂੰ ਮਜ਼ਬੂਤ ਕਰਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਸਿਫਾਰਸ਼ ਕੀਤੀਆਂ ਨਵੀਨਤਮ ਖੇਤੀ ਤਕਨੀਕਾਂ ਨੂੰ ਕਿਸਾਨਾਂ ਤਕ ਪਹੁੰਚਾਇਆ ਜਾ ਸਕੇ ।

ਇਨ੍ਹਾਂ ਮੀਟਿੰਗਾਂ ਦੌਰਾਨ ਕਿਸਾਨ ਆਪਣੀਆਂ ਫ਼ਸਲਾਂ ਨਾਲ ਸਬੰਧਤ ਸਮੱਸਿਆਵਾਂ ਲੈ ਕੇ ਆਏ ਜਿੰਨਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ ,ਇਸ ਦੇ ਨਾਲ ਹੀ ਖੇਤੀ ਮਾਹਿਰ ਖੇਤਾਂ ਵਿਚ ਪਹੁੰਚ ਕੇ ਫ਼ਸਲਾਂ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਕਰਦੇ ਹਨ ਤਾਂ ਜੋਂ ਕਿਸਾਨਾਂ ਦੀ ਖੇਤੀ ਸਮਗਰੀ ਵਿਕਰੇਤਾਵਾਂ ਤੇ ਨਿਰਭਰਤਾ ਘਟਾਈ ਜਾ ਸਕੇ।

ਇਸ ਤੋਂ ਇਲਾਵਾ ਕਿਸਾਨਾਂ ਨੂੰ ਪੀ ਐੱਮ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਲੈਂਡ ਸੀਡਿੰਗ ਅਤੇ ਈ ਕੇ ਵਾਈ ਸੀ ਬਾਰੇ ਆ ਰਹੀਆਂ ਮੁਸ਼ਕਲਾਂ ਦਾ ਹੱਲ ਵੀ ਕੀਤਾ ਜਾਂਦਾ ਹੈ।

ਇਸੇ ਲੜੀ ਤਹਿਤ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਮਰੜ ਵਿਚ ਪ੍ਰਭਾਵਸ਼ਾਲੀ ਨੁੱਕੜ ਮੀਟਿੰਗ ਕੀਤੀ ਗਈ। ਇਸ ਮੌਕੇ ਡਾਕਟਰ ਬਲਜਿੰਦਰ ਸਿੰਘ ਖੇਤੀਬਾੜੀ ਅਫ਼ਸਰ,ਡਾਕਟਰ ਦਿਲਰਾਜ ਸਿੰਘ,ਨਵਦੀਪ ਕੌਰ ਖੇਤੀਬਾੜੀ ਵਿਸਥਾਰ ਅਫ਼ਸਰ,ਬਿਕਰਮ ਸਿੰਘ,ਨੰਬਰਦਾਰ ਸ਼ਿੰਗਾਰਾ ਸਿੰਘ,ਅਨੂਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਮਰੜ ਵਿਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਪੂਰੇ ਜਿਲ੍ਹੇ ਅੰਦਰ 37 ਪਿੰਡਾਂ ਵਿਚ ਕਿਸਾਨਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ ਹਨ, ਜਿਸ ਵਿਚ ਸਮੂਹ ਖੇਤੀਬਾੜੀ ਅਧਿਕਾਰੀ/ਕਰਮਚਾਰੀਆਂ ਬਹੁਤ ਹੀ ਉਤਸ਼ਾਹ ਨਾਲ ਸ਼ਾਮਿਲ ਹੋ ਕੇ ਕਿਸਾਨਾਂ ਨੁੰ ਮੌਸਮ ਦੇ ਬਦਲ ਰਹੇ ਮਜਾਜ ਨੂੰ ਮੁੱਖ ਰੱਖਦਿਆਂ ਫ਼ਸਲਾਂ ਦੀ ਦੇਖ ਰੇਖ ਕਰਨ  ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਇਸ ਸਮੇਂ ਕਣਕ ਦੀ ਫ਼ਸਲ ਉੱਪਰ ਕਿਸੇ ਵੀ ਕੀੜੇ ਜਾਂ ਬਿਮਾਰੀ ਦਾ ਹਮਲਾ ਨਹੀਂ ਦੇਖਿਆ ਗਿਆ ਜਿਸ ਕਾਰਨ ਕੀਟਨਾਸ਼ਕਾਂ ਦੇ ਛਿੜਕਾਅ ਤੇ ਹੋਣ ਵਾਲੇ ਖਰਚੇ ਦੀ ਵੱਡੇ ਪੱਧਰ ਬੱਚਤ ਹੋਈ ਹੈ ।ਉਨਾਂ ਕਿਹਾ ਕਿ  ਕਣਕ ਜਾਂ ਸਰੋਂ ਦੀ ਫ਼ਸਲ ਉੱਪਰ ਕਿਸੇ ਕੀਟਨਾਸ਼ਕ ਦੇ ਛਿੜਕਾਅ ਦੀ ਜਰੂਰਤ ਨਹੀਂ ਹੈ ਅਤੇ ਜੇਕਰ ਜ਼ਰੂਰਤ ਹੋਵੇ ਤਾਂ ਹੀ ਛਿੜਕਾਅ ਕੀਤਾ ਜਾਵੇ।  ਉਨਾਂ ਕਿਹਾ ਕਿ ਭਵਿਖ ਦੀਆਂ ਜ਼ਰੂਰਤਾਂ ਅਨੁਸਾਰ ਕਣਕ ਦਾ ਬੀਜ ਖੁਦ ਕੀਤਾ ਜਾਵੇ।

ਉਨਾਂ ਕਿਹਾ ਕਿ  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀ ਪਸਾਰ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇਹ ਵਿਸ਼ੇਸ਼ ਯੋਜਨਾਬੰਧੀ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਰਵਾਇਤੀ ਖੇਤੀ ਤੋਂ ਹਟਾ ਕੇ ਤਕਨੀਕੀ ਖੇਤੀ ਨਾਲ ਜੋੜਿਆ ਜਾ ਸਕੇ।

ਡਾਕਟਰ ਬਲਜਿੰਦਰ ਸਿੰਘ ਨੇ ਕਿਹਾ ਕਿ ਫਸਲੀ ਵਿਭਿੰਨਤਾ ਤਹਿਤ ਮੱਕੀ ਹੇਠ ਰਕਬਾ ਵਧਾਉਣ , ਮਿੱਟੀ ਪਰਖ ਰਿਪੋਰਟ ਅਧਾਰਤ ਖਾਦਾਂ ਦੀ ਵਰਤੋਂ,ਜ਼ਮੀਨ ਹੇਠਲਾ ਪਾਣੀ ਬਚਾਉਣ, ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਕਰਨ, ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ, ਫਸਲਾਂ ਦੀ ਰਹਿੰਦ ਖੂੰਦ ਦਾ ਅੱਗ ਲਗਾਏ ਬਗੈਰ ਨਿਪਟਾਰਾ ਕਰਨ ਅਤੇ ਚੰਗੇ ਲਾਭ ਵਾਲੀਆਂ ਫਸਲਾਂ ਦੀ ਕਾਸ਼ਤ ਕਰਵਾਉਣ ਲਈ ਖੇਤੀਬਾੜੀ ਵਿਭਾਗ ਕਿਸਾਨਾਂ ਨੁੰ ਪ੍ਰੇਰਿਤ ਕਰਨ ਲਈ ਕੰਮ ਕਰ ਰਿਹਾ ਹੈ। ਉਨਾਂ ਕਿਹਾ ਕਿ ਪੂਰਨ ਆਸ  ਹੈ ਕਿ ਵਿਭਾਗ ਦੇ ਇਨਾਂ ਸਾਰਥਿਕ ਯਤਨਾਂ ਦਾ ਕਿਸਾਨਾਂ ਨੂੰ ਭਰਪੂਰ ਫਾਇਦਾ ਹੋਵੇਗਾ। ਇਸ ਦੇ ਨਾਲ ਹੀ ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੁਦ ਵੀ ਆਪਣੀ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਅਤੇ ਜੇਕਰ ਉਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਜ਼ਰ ਆਉਂਦੀ ਹੈ ਤਾਂ ਤੁਰੰਤ ਖੇਤੀਬਾੜੀ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ।

ਡਾਕਟਰ ਦਿਲਰਾਜ ਸਿੰਘ ਪੀ ਐਮ ਕਿਸਾਨ ਸਕੀਮ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਨਵਦੀਪ ਕੌਰ ਨੇ ਸਮੂਹ ਕਿਸਾਨਾਂ ਦਾ ਧਨਵਾਦ ਕੀਤਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।