farmers union

ਚੰਡੀਗੜ,21 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) :ਪੰਜਾਬ ਸਰਕਾਰ ਦੇ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰ ਖੁਲ੍ਹਵਾਹ ਦਿੱਤਾ ਹੈ। ਪਰ ਅਜੇ ਵੀ ਕੁਝ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਹੁਣ ਖ਼ਬਰ ਆਈ ਹੈ ਕਿ ਪੰਜਾਬ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਇੱਕ ਅਹਿਮ ਮੀਟਿੰਗ ਸੱਦੀਹੈ। ਇਸ ਮੀਟਿੰਗ ਲਈ SKM ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਜਥੇਬੰਦੀ ਨਾਲ ਮੀਟਿੰਗ ਬੁਲਾਈ ਗਈ ਹੈ।

ਤੁਹਾਨੂੰ ਦੱਸ ਦਈਏ ਕਿ ਇਸ ਮੀਟਿੰਗ ਦੀ ਪ੍ਰਧਾਨਗੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਰਨਗੇ। ਇਹ ਮੀਟਿੰਗ ਭਲਕੇ 21 ਮਾਰਚ ਨੂੰ ਸ਼ਾਮ 4 ਵਜੇ ਪੰਜਾਬ ਭਵਨ ਵਿਖੇ ਮੀਟਿੰਗ ਹੋਵੇਗੀ। ਦੇਖਣਾ ਹੋਵੇਗਾ ਕਿ ਈ ਮੀਟਿੰਗ ਵਿੱਚ ਕੀ ਕੁਝ ਸਾਹਮਣੇ ਆਉਂਦਾ ਹੈ।

ਸੰਖੇਪ : ਪੰਜਾਬ ਸਰਕਾਰ 21 ਮਾਰਚ ਨੂੰ ਕਿਸਾਨ ਜਥੇਬੰਦੀਆਂ ਨਾਲ ਬੈਠਕ ਕਰਨ ਜਾ ਰਹੀ ਹੈ। ਇਸ ਮੀਟਿੰਗ ਵਿੱਚ ਕਿਸਾਨਾਂ ਦੇ ਮੁੱਦੇ ਤੇ ਚਰਚਾ ਹੋਵੇਗੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।