Big shock for electricity consumers in Punjab!

ਪੰਜਾਬ,21 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) :ਪਾਵਰਕੌਮ ਵੱਲੋਂ ਬਿਜਲੀ ਬਿੱਲਾਂ ਦਾ ਭੁਗਤਾਨ ਨਾ ਕਰਨ ਵਾਲੇ ਡਿਫਾਲਟਰ ਖਪਤਕਾਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।ਇਸ ਤਹਿਤ ਲੰਬੇ ਸਮੇਂ ਤੋਂ ਬਿੱਲਾਂ ਦਾ ਭੁਗਤਾਨ ਨਾ ਕਰਨ ਵਾਲੇ ਖਪਤਕਾਰਾਂ ਤੋਂ ਬਕਾਇਆ ਰਾਸ਼ੀ ਵਸੂਲੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ, ਜਿਨ੍ਹਾਂ ਨੂੰ ਵਾਰ-ਵਾਰ ਅਪੀਲ ਕਰਨ ਦੇ ਬਾਵਜੂਦ ਭੁਗਤਾਨ ਨਹੀਂ ਕੀਤਾ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਵੱਧ ਤੋਂ ਵੱਧ ਡਿਫਾਲਟਰ ਰਾਸ਼ੀ 31 ਮਾਰਚ ਤੋਂ ਪਹਿਲਾਂ ਵਸੂਲਣ ਦਾ ਟੀਚਾ ਹੈ। ਇਸ ਤਹਿਤ ਖਰੜ ਅੰਦਰ ਹੁਣ ਤੱਕ ਇਕ ਹਫਤੇ ਦੇ ਅੰਦਰ 20 ਲੱਖ ਰੁਪਏ ਦੀ ਵਸੂਲੀ ਕੀਤੀ ਹੈ ਅਤੇ 10 ਮੀਟਰ ਦੇ ਕੁਨੈਕਸ਼ਨ ਕੱਟ ਦਿੱਤੇ ਗਏ ਹਨ। ਅਧਿਕਾਰੀ ਨੇ ਦੱਸਿਆ ਕਿ ਸਬ-ਡਵੀਜ਼ਨ ਅਧੀਨ ਆਉਂਦੇ ਵਿਭਾਗ ਦੀਆਂ ਵੱਖ-ਵੱਖ ਟੀਮਾਂ ਲਗਾਤਾਰ ਇਹ ਕਾਰਵਾਈ ਕਰ ਰਹੀਆਂ ਹਨ।
ਦਰਅਸਲ, ਖਪਤਕਾਰਾਂ ਵੱਲੋਂ ਸਮੇਂ ਸਿਰ ਬਿਜਲੀ ਦੇ ਬਿੱਲ ਜਮ੍ਹਾਂ ਨਹੀਂ ਕਰਵਾਏ ਜਾਂਦੇ। ਇਸ ਕਾਰਨ ਪਾਵਰਕੌਮ ਵੱਲੋਂ ਉਨ੍ਹਾਂ ਨੂੰ ਸਮੇਂ-ਸਮੇਂ ’ਤੇ ਅਦਾਇਗੀਆਂ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਦੇ ਬਾਵਜੂਦ ਕੁਝ ਖਪਤਕਾਰਾਂ ਦੇ ਬਕਾਇਆ ਬਿੱਲਾਂ ਦੀ ਰਕਮ ਲਗਾਤਾਰ ਵਧ ਰਹੀ ਹੈ। ਅਜਿਹੇ ਖਪਤਕਾਰਾਂ ਨੂੰ ਸਮੇਂ ਸਿਰ ਬਿੱਲਾਂ ਦੀ ਅਦਾਇਗੀ ਨਾ ਕਰਨ ’ਤੇ ਕੁਨੈਕਸ਼ਨ ਕੱਟਣ ਦੀ ਕਈ ਵਾਰ ਚਿਤਾਵਨੀ ਦਿੱਤੀ ਗਈ।

ਸੰਖੇਪ:-ਪਾਵਰਕੌਮ ਪੰਜਾਬ ਵਿੱਚ ਡਿਫਾਲਟਰ ਖਪਤਕਾਰਾਂ ਖ਼ਿਲਾਫ਼ ਕੜੀ ਕਾਰਵਾਈ ਕਰ ਰਿਹਾ ਹੈ ਅਤੇ 31 ਮਾਰਚ ਤੱਕ ਬਕਾਇਆ ਰਾਸ਼ੀ ਵਸੂਲਣ ਦਾ ਟੀਚਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।