ਲੁਧਿਆਣਾ, 12 ਫਰਵਰੀ (ਪੰਜਾਬੀ ਖ਼ਬਰਨਾਮਾ)

ਜਵਾਹਰ ਨਵੋਦਿਆ ਵਿਦਿਆਲਿਆ ਲੁਧਿਆਣਾ ਵਿੱਚ ਜਮਾਤ ਨੌਵੀਂ ਅਤੇ ਗਿਆਰਵੀਂ ਸੈਸ਼ਨ 2024-25 ਵਿੱਚ ਦਾਖਲੇ ਦੀ ਪ੍ਰਵੇਸ਼ ਪ੍ਰੀਖਿਆ ਮਿਤੀ 10 ਫਰਵਰੀ 2024 ਨੂੰ ਸੁਚਾਰੂ ਢੰਗ ਨਾਲ ਸੰਪਨ ਹੋਈ।

ਸਕੂਲ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ, ਲੁਧਿਆਣਾ ਨੂੰ ਜਮਾਤ 9ਵੀਂ ਲਈ ਕੇਂਦਰ ਬਣਾਇਆ ਗਿਆ ਸੀ ਜਿੱਥੇ ਦਾਖਲਾ ਪ੍ਰਵੇਸ਼ ਪ੍ਰੀਖਿਆ ਲਈ 448 ਵਿਦਿਆਰਥੀਆਂ ਵਲੋਂ ਰਜਿਸਟਰੇਸ਼ਨ ਕਰਵਾਈ ਗਈ ਸੀ ਜਿਸ ਵਿੱਚੋਂ 309 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਹੈ।

ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਧਨਾਂਨਸੂ, ਲੁਧਿਆਣਾ ਨੂੰ ਗਿਆਰਵੀਂ ਜਮਾਤ ਦਾ ਕੇਂਦਰ ਬਣਾਇਆ ਗਿਆ ਸੀ ਜਿੱਥੇ ਦਾਖਲਾ ਪ੍ਰਵੇਸ਼ ਪ੍ਰੀਖਿਆ ਲਈ 248 ਵਿਦਿਆਰਥੀਆਂ ਵਲੋਂ ਰਜਿਸਟਰੇਸ਼ਨ ਕਰਵਾਈ ਗਈ ਸੀ ਜਦਕਿ 133 ਵਿਦਿਆਰਥੀਆਂ ਨੇ ਹੀ ਪ੍ਰੀਖਿਆ ਦਿੱਤੀ ਹੈ।

ਪ੍ਰਿੰਸੀਪਲ ਗੋਇਲ ਨੇ ਦੱਸਿਆ ਕਿ ਇਹ ਪ੍ਰੀਖਿਆ ਵੱਖ-ਵੱਖ ਦੋਵੇਂ ਕੇਂਦਰਾਂ ਵਿੱਚ ਅਮਨ-ਅਮਾਨ ਨਾਲ ਸੰਪਨ ਹੋਈ ਹੈ ਜਿੱਥੇ ਪ੍ਰਿਖਿਆ ਨੂੰ ਨਿਰਵਿਘਨ, ਸੂਚਾਰੁ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।