ਫਿਰੋਜ਼ਪੁਰ 12 ਫਰਵਰੀ 2024 (ਪੰਜਾਬੀ ਖ਼ਬਰਨਾਮਾ)

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰ੍ਹਾਂ ਦੇ ਨੇੜੇ ਹੀ ਦੇਣ ਦੇ ਮਕਸਦ ਨਾਲ ਜ਼੍ਹਿਲੇ ਦੇ ਵੱਖ ਵੱਖ ਪਿੰਡਾਂ/ਸ਼ਹਿਰਾਂ ਵਿੱਚ ‘ਆਪ ਦੀ ਸਰਕਾਰ-ਆਪ ਦੇ ਦੁਆਰ’ ਤਹਿਤ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾ ਵਿੱਚ ਲੋਕਾਂ ਨੂੰ ਵੱਖ ਵੱਖ ਵਿਭਾਗਾਂ ਦੀਆਂ ਸਰਕਾਰੀ ਸਕੀਮਾਂ ਦਾ ਲਾਭ ਮਿੱਲ ਰਿਹਾ ਹੈ।  
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਫਿਰੋਜ਼ਪੁਰ ਡਵੀਜ਼ਨ ਸਮੇਤ ਸਭ ਡਵੀਜ਼ਨ ਜ਼ੀਰਾ ਅਤੇ ਗੁਰੂਹਰਸਾਏ ਵਿਖੇ ਰੋਜਾਨਾ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਜਿਸ ਤਹਿਤ ਬੀਤੇ ਦਿਨ ਫਿਰੋਜ਼ਪੁਰ ਦੇ ਪਿੰਡ ਪੀਰਾਂ ਵਾਲਾ, ਸੋਢੀ ਨਗਰ, ਸੂਬਾ ਕਾਹਨ ਚੰਦ, ਸ਼ੇਰ ਖਾਂ ਵਿਖੇ ਕੈਂਪ ਲਗਾਏ ਗਏ। ਇਸੇ ਤਰ੍ਹਾਂ ਜ਼ੀਰਾ ਦੇ ਪਿੰਡ ਰਾਮਗੜ੍ਹ, ਸਨ੍ਹੇਰ, ਝੱਤਰਾ, ਲੌਗੋਦੇਵਾ ਅਤੇ ਗੁਰੂਹਰਸਾਏ ਦੇ ਪਿੰਡ ਮੋਠਾਂ ਵਾਲਾ, ਵਾਸਲ ਮੋਹਨ ਕੇ, ਨਿਧਾਨਾ, ਗੁੱਦੜ ਢੰਡੀ ਵਿਖੇ ਕੈਂਪਾਂ ਦਾ ਆਯੋਜਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਰੋਜਾਨਾ ਸੈਂਕੜੇ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਮੌਕੇ ਉਤੇ ਹੀ ਮੁਹੱਈਆ ਕਰਵਾਈਆ ਜਾ ਰਹੀਆਂ ਹਨ। ਕੁੱਝ ਸੇਵਾਵਾਂ ਦੇ ਲੋਕਾਂ ਨੂੰ ਮੌਕੇ ਤੇ ਹੀ ਸਰਟੀਫਿਕੇਟ ਅਤੇ ਲਾਭਪਾਤਰੀ ਕਾਰਡ ਜਾਰੀ ਕੀਤੇ ਜਾ ਰਹੇ ਹਨ ਅਤੇ ਜਿਨ੍ਹਾਂ ਸੇਵਾਵਾਂ ਦਾ ਲਾਭ ਮੌਕੇ ਤੇ ਨਹੀਂ ਦਿੱਤਾ ਜਾਂਦਾ ਉਸ ਸਬੰਧੀ ਫਾਰਮ ਭਰਵਾ ਕੇ ਜਲਦ ਹੀ ਸਬੰਧਿਤ ਵਿਭਾਗ ਨੂੰ ਉਸ ਸਕੀਮ ਦਾ ਬਣਦਾ ਲਾਭ ਲਾਭਪਾਤਰੀ ਨੂੰ ਮੁਹੱਈਆ ਕਰਵਾਉਣ ਦੇ ਨਿਦਰੇਸ਼ ਦਿੱਤੇ ਜਾਂਦੇ ਹਨ। ਸਮੂਹ ਐਸ.ਡੀ.ਐਮ., ਤਹਿਸੀਲਦਾਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਲਗਾਤਾਰ ਕੈਂਪਾਂ ਨਾਲ ਰਾਬਤਾ ਰੱਖ ਰਹੇ ਹਨ ਅਤੇ ਉਹ ਖੁਦ ਵੀ ਇਹਨਾਂ ਕੈਂਪਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ।  
ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਾਰੀਆਂ 44 ਦੇ ਕਰੀਬ ਸੇਵਾਵਾਂ ਇਨ੍ਹਾਂ ਕੈਂਪਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿੱਥੇ ਕਿਤੇ ਵੀ ਕੈਂਪ ਤੁਹਾਡੇ ਘਰ ਨੇੜੇ ਲੱਗਦਾ ਹੈ, ਤੁਸੀਂ ਉਸ ਕੈਂਪ ਵਿਚ ਪਹੁੰਚ ਕੇ ਸਰਕਾਰੀ ਵਿਭਾਗਾਂ ਵੱਲੋਂ ਦਿੱਤੀਆਂ ਜਾ ਰਹੀਆਂ ਅਹਿਮ ਸੇਵਾਵਾਂ ਦਾ ਲਾਭ ਜ਼ਰੂਰ ਲਵੋ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।