major decision

26 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿਚ ਐਨਰਜੀ ਡਰਿੰਕਸ ਦੀ ਵਿਕਰੀ ਉਤੇ ਪਾਬੰਦੀ ਲਾ ਦਿੱਤੀ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਚੰਡੀਗੜ੍ਹ ਪੰਜਾਬ ਭਵਨ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਹਰ ਵਰਗ ਦੇ ਲੋਕਾਂ ਤੋਂ ਇਲਾਵਾ ਸਕੂਲੀ ਬੱਚਿਆਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਸਿਹਤ ਮੰਤਰੀ ਨੇ ਕਿਹਾ ਕਿ ਛੋਟੀ ਉਮਰ ਵਿੱਚ ਵਧੇਰੇ ਬੱਚੇ ਐਨਰਜੀ ਡਰਿੰਕ ਪੀਣ ਦੇ ਆਦਿ ਹੋ ਜਾਂਦੇ ਹਨ, ਜੋ ਕਿ ਸਿਹਤ ਲਈ ਵਧੇਰੇ ਹਾਨੀਕਾਰਕ ਹੈ। ਐਨਰਜੀ ਡਰਿੰਕਸ ਵਿਚ ਕੈਫੀਨ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ, ਜਿਸ ਇਸ ਲਈ ਸਕੂਲਾਂ ਵਿਚ ਐਨਰਜੀ ਡਰਿੰਕਸ ਦੀ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਹੈ।

ਉਨ੍ਹਾਂ ਨੇ ਕਿਹਾ ਇਹ ਫੈਸਲਾ ਸਿਹਤ ਵਿਭਾਗ ਵੱਲੋਂ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇਹ ਫੈਸਲਾ ਪੰਜਾਬ ਦੇ ਸਾਰੇ ਸਕੂਲ ਵੀ ਲਾਗੂ ਹੋਵੇਗਾ।

ਸੰਖੇਪ: ਪੰਜਾਬ ਸਰਕਾਰ ਨੇ ਸਕੂਲਾਂ ਬਾਰੇ ਮਹੱਤਵਪੂਰਨ ਫੈਸਲਾ ਲਿਆ, ਜਿਸ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਉੱਤੇ ਵੱਡਾ ਅਸਰ ਪਵੇਗਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।