8 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ) : ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਪੰਜਾਬ ਦੇ ਕਈ ਹਿੱਸਿਆ ਵਿੱਚ ਲਗਾਤਾਰ ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਅਲਰਟ ਜਾਰੀ ਹੈ। ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ 10 ਅਪ੍ਰੈਲ ਤੋਂ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਦਰਜ ਹੋ ਸਕਦੀ ਹੈ। ਜੇਕਰ ਤਾਜ਼ਾ ਮੌਸਮ ਅੱਪਡੇਟ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਵਿੱਚ ਬਠਿੰਡਾ ਸਭ ਤੋਂ ਵੱਧ ਗਰਮ ਸ਼ਹਿਰ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਪੰਜਾਬ ਵਿੱਚ ਹੀਟ ਵੇਵ ਦਾ ਅਲਰਟ ਜਾਰੀ
ਮੌਸਮ ਵਿਭਾਗ ਵੱਲੋਂ ਲਗਾਤਾਰ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਗਰਮ ਹਵਾਵਾਂ ਦੇ ਨਾਲ ਗਰਮੀ ਹੋਰ ਵਧੇਗੀ ਅਤੇ ਤਾਪਮਾਨ ਵੀ ਵਧੇਗਾ। ਇਸ ਮੌਕੇ ਲੋਕਾਂ ਨੂੰ ਆਪਣਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਡਾਕਟਰਾਂ ਮੁਤਾਬਕ, ਲੋਕਾਂ ਨੂੰ ਵੱਧ ਪਾਣੀ ਪੀਣਾ ਚਾਹੀਦਾ ਹੈ ਅਤੇ ਤੇਜ਼ ਧੁੱਪ ਵਿੱਚ ਬਾਹਰ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ
ਉੱਥੇ ਹੀ, ਮੌਸਮ ਵਿਭਾਗ ਵਲੋਂ 10 ਅਪ੍ਰੈਲ ਨੂੰ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਹਲਕੇ ਮੀਂਹ ਦਾ ਅਲਰਟ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ –
- ਚੰਡੀਗੜ੍ਹ ਦਾ ਤਾਪਮਾਨ – ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ – ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 21 ਡਿਗਰੀ ਰਹੇਗਾ।
- ਜਲੰਧਰ ਦਾ ਤਾਪਮਾਨ – ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ।
- ਲੁਧਿਆਣਾ ਦਾ ਤਾਪਮਾਨ – ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ।
- ਬਠਿੰਡਾ ਦਾ ਤਾਪਮਾਨ – ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਰਹੇਗਾ।
- ਪਟਿਆਲਾ ਦਾ ਤਾਪਮਾਨ – ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਰਹੇਗਾ।
ਸੰਖੇਪ : ਤਾਪਦੀ ਗਰਮੀ ਅਗਲੇ ਕਈ ਦਿਨਾਂ ਤਕ ਲੋਕਾਂ ਨੂੰ ਪਰੇਸ਼ਾਨ ਕਰ ਸਕਦੀ ਹੈ, ਪਰ ਕੁਝ ਖੇਤਰਾਂ ਵਿੱਚ ਮੀਂਹ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ, ਜੋ ਰਾਹਤ ਲਿਆ ਸਕਦੀ ਹੈ।