ਫਾਜ਼ਿਲਕਾ 14 ਫਰਵਰੀ (ਪੰਜਾਬੀ ਖ਼ਬਰਨਾਮਾ)
ਸ੍ਰੀ ਗੌਰਵ ਯਾਦਵ ਆਈਪੀਐਸ ਡੀਜੀਪੀ ਪੰਜਾਬ ਦੀ ਹਦਾਇਤਾਂ ਮੁਤਬਿਕ ਸ੍ਰੀ ਵਰਿੰਦਰ ਸਿੰਘ ਬਰਾੜ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੇ ਨਿਰਦੇਸ਼ਾਂ ਤਹਿਤ ਸ੍ਰੀ ਸੁਬੇਗ ਸਿੰਘ ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਫਾਜ਼ਿਲਕਾ ਵੱਲੋਂ ਬੀਐਸਐਫ ਨਾਲ ਮਿਲ ਕੇ ਸਰਹੱਦੀ ਪਿੰਡ ਗੁਲਾਬਾਂ ਭੈਣੀ ਅਤੇ ਇਸਦੇ ਆਸ ਪਾਸ ਦੇ ਇਲਾਕੇ ਵਿੱਚ ਅੱਜ ਸਵੇਰੇ ਸਾਂਝਾ ਸਰਚ ਆਪਰੇਸ਼ਨ ਕਾਸੋ ਚਲਾਇਆ ਗਿਆ । ਇਸ ਤਹਿਤ ਬੀਐਸਐਫ ਦੇ ਜਵਾਨਾਂ ਅਤੇ ਪੁਲਿਸ ਦੇ ਜਵਾਨਾਂ ਵੱਲੋਂ ਸਾਂਝੇ ਤੌਰ ਤੇ ਟੀਮਾਂ ਬਣਾ ਕੇ ਡੁੰਗਾਈ ਨਾਲ ਇਲਾਕੇ ਦੀ ਜਾਂਚ ਕੀਤੀ ਗਈ ਤਾਂ ਜੋ ਅਪਰਾਧੀ ਬਿਰਤੀ ਰੱਖਣ ਵਾਲੇ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਸਕੇ।
![](https://punjabikhabarnama.com/wp-content/uploads/2024/02/3-2.jpeg)