government

15 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):-ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਤਰੱਕੀ (Principal promotion in schools) ਦਾ ਕੋਟਾ ਵਧਾ ਦਿੱਤਾ ਹੈ। ਹੁਣ ਸਕੂਲਾਂ ਵਿੱਚ ਤਰੱਕੀ ਦੇ ਆਧਾਰ ‘ਤੇ ਪ੍ਰਿੰਸੀਪਲਾਂ ਦੀ ਭਰਤੀ ਦਾ ਕੋਟਾ 75% ਹੋ ਜਾਵੇਗਾ।

ਇਸ ਫੈਸਲੇ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 500 ਨਵੇਂ ਪ੍ਰਿੰਸੀਪਲਾਂ ਦੀ ਭਰਤੀ ਹੋਵੇਗੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਖਿਆ ਕਿ ਕਾਂਗਰਸ ਸਰਕਾਰ ਵਿੱਚ ਇਹ ਕੋਟਾ ਸਿਰਫ਼ 50% ਸੀ, ਜਿਸ ਕਾਰਨ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਘਾਟ ਸੀ।
ਆਮ ਆਦਮੀ ਪਾਰਟੀ ਦੀ ਸਰਕਾਰ ਸਕੂਲਾਂ ਵਿਚ ਸੁਧਾਰ ਲਈ ਵੱਡੇ ਪੱਧਰ ਉਤੇ ਕੰਮ ਕਰ ਰਹੀ ਹੈ।

ਸੰਖੇਪ: ਪੰਜਾਬ ਸਰਕਾਰ ਨੇ ਪ੍ਰਿੰਸੀਪਲਾਂ ਦੀ ਤਰੱਕੀ ਦਾ ਕੋਟਾ 50% ਤੋਂ ਵਧਾ ਕੇ 75% ਕਰ ਦਿੱਤਾ, ਜਿਸ ਨਾਲ 500 ਨਵੇਂ ਪ੍ਰਿੰਸੀਪਲ ਭਰਤੀ ਹੋਣਗੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।