fire safetyoplus_2097152

ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੰਗਾਮੀ ਹਾਲਾਤ ਵਿੱਚ ਅੱਗ ਤੇ ਕਾਬੂ ਪਾਉਣ ਲਈ ਮੌਕ ਡਰਿੱਲ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਫਾਇਰ ਅਫਸਰ ਸਰਹਿੰਦ ਹਰਪ੍ਰੀਤ ਸਿੰਘ ਤੇ ਇੰਦਰਪਾਲ ਸਿੰਘ ਨੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਨੂੰ ਅੱਗ ਬੁਝਾਉਣ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।

ਇਸ ਮੌਕੇ ਫਾਇਰ ਅਫਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ 20 ਅਪ੍ਰੈਲ ਤੱਕ ਫਾਇਰ ਸੇਫਟੀ ਹਫਤਾ ਮਨਾਇਆ ਜਾ ਰਿਹਾ ਹੈ ਅਤੇ ਇਸ ਹਫਤੇ ਦੌਰਾਨ ਅੱਗ ਤੇ ਕਾਬੂ ਪਾਉਣ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਤਾਪਮਾਨ ਵਧੇਰੇ ਵੱਧਣ ਕਾਰਨ ਕਈ ਵਾਰ ਕਾਰਾਂ ਤੇ ਦੂਸਰੇ ਵਾਹਨਾਂ ਵਿੱਚ ਅੱਗ ਲੱਗ ਜਾਂਦੀ ਹੈ ਅਤੇ ਅੱਗ ਬੁਝਾਉਣ ਲਈ ਸਾਰੀਆਂ ਕਾਰਾਂ ਵਿੱਚ ਅੱਗ ਬੁਝਾਊ ਯੰਤਰ ਹੋਣੇ ਜਰੂਰੀ ਹਨ। ਉਨ੍ਹਾਂ ਕਿਹਾ ਕਿ ਅੱਗ ਬੁਝਾਊ ਯੰਤਰਾਂ ਦੀ ਵਰਤੋਂ ਨਾਲ ਅੱਗ ਨੂੰ ਵਧੇਰੇ ਫੈਲਣ ਤੋਂ ਰੋਕ ਕੇ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਕਿਹਾ ਕਿ ਹੰਗਾਮੀ ਹਾਲਾਤ ਵਿੱਚ ਅੱਗ ਬੁਝਾਉਣ ਸਬੰਧੀ ਜਾਣਕਾਰੀ ਹੋਣੀ ਕਾਫੀ ਲਾਹੇਵੰਦ ਸਾਬਤ ਹੋ ਸਕਦੀ ਹੈ ਕਿਉਂਕਿ ਅੱਗ ਬੁਝਾਉਣ ਸਬੰਧੀ ਕੀਤੇ ਗਏ ਮੁਢਲੇ ਬਚਾਅ ਨਾਲ ਵੱਡੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵਧੇਰੇ ਗਰਮੀ ਪੈ ਸਕਦੀ ਹੈ ਅਤੇ ਅਤਿ ਗਰਮੀ ਦੇ ਮੌਸਮ ਵਿੱਚ ਵਾਹਨਾਂ ਆਦਿ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਸਕਦੀਆਂ ਹਨ। ਉਨ੍ਹਾਂ ਫਾਇਰ ਸੇਫਟੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗੇ ਅੱਗ ਬੁਝਾਊ ਯੰਤਰਾਂ ਦੀ ਚੈਕਿੰਗ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਲੋੜ ਪੈਣ ਤੇ ਅੱਗ ਬੁਝਾਉਣ ਸਬੰਧੀ ਮੁਢਲੀ ਕਾਰਵਾਈ ਕਰਕੇ ਨੁਕਸਾਨ ਤੋਂ ਬਚਿਆ ਜਾ ਸਕੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਹਾਜਰ ਸਨ।  

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।