ਹੁਸ਼ਿਆਰਪੁਰ, 17 ਫਰਵਰੀ (ਪੰਜਾਬੀ ਖ਼ਬਰਨਾਮਾ)
ਪੰਜਾਬ ਸਰਕਾਰ ਲਗਾਤਾਰ ਲੋਕਾਂ ਦੀਆਂ ਸ਼ਿਕਾਇਤਾਂ/ਮਸਲਿਆਂ ਦਾ ਬਿਨਾਂ ਕਿਸੇ ਦੇਰੀ ਅਤੇ ਪ੍ਰੇਸ਼ਾਨੀ ਦੇ ਹੱਲ ਕਰਨ ਲਈ ਪੂਰੇ ਸੂਬੇ ਦੇ ਪਿੰਡਾਂ ਅਤੇ ਵਾਰਡਾਂ ਵਿਚ ’ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪਾਂ ਦਾ ਆਯੋਜਨ ਕਰ ਰਹੀ ਹੈ, ਜਿਸ ਦਾ ਲੋਕਾਂ ਨੂੰ ਬਹੁਤ ਲਾਭ ਪਹੁੰਚ ਰਿਹਾ ਹੈ ਅਤੇ ਲੋਕ ਇਨ੍ਹਾਂ ਕੈਪਾਂ ਵਿਚ ਕਾਫ਼ੀ ਖੁਸ਼ ਵੀ ਹਨ। ਇਹ ਵਿਚਾਰ ਕੈਂਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਦੇ ਵਾਰਡ ਨੰਬਰ 20, 22, ਪਿੰਡ ਨਾਰਾ ਅਤੇ ਬੱਸੀ ਪੁਰਾਣੀ ਵਿਚ ਲੱਗੇ ਕੈਂਪਾਂ ਦਾ ਜਾਇਜ਼ਾ ਲੈਣ ਦੌਰਾਨ ਰੱਖੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਖੁਦ ਰੋਜ਼ਾਨਾ ਕੈਂਪਾਂ ਦਾ ਦੌਰਾ ਕਰ ਰਹੇ ਹਨ, ਜਿਥੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ, ਉਥੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਇਨ੍ਹਾਂ ਕੈਂਪਾਂ ਵਿਚ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਵੀ ਚੈਕ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਵਿਅਕਤੀਗਤ ਸਮੱਸਿਆਵਾਂ ਅਤੇ ਆਮ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰਨ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ ਅਤੇ ਪੈਂਡਿੰਗ ਸਮੱਸਿਆਵਾਂ ਨੂੰ ਨਿਸ਼ਚਿਤ ਸਮੇਂ ਵਿਚ ਨਿਪਟਾਉਣ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਜਿਥੇ ਲੋਕ ਆਪਣੇ ਨਿਜੀ ਕੰਮ ਨਿਪਟਾ ਰਹੇ ਹਨ, ਉਥੇ ਪਿਡਾਂ ਦੀਆਂ ਆਮ ਸਮੱਸਿਆਵਾਂ ਦਾ ਹੱਲ ਵੀ ਕੀਤਾ ਜਾ ਰਿਹਾ ਹੈ। ਸੜਕਾਂ, ਸਕੂਲਾਂ, ਹਸਪਤਾਲਾਂ, ਡਿਸਪੈਂਸਰੀਆਂ, ਗਲੀਆਂ, ਨਾਲੀਆਂ, ਤਾਲਾਬਾਂ, ਲਾਈਟਿੰਗ, ਨੀਲੇ ਕਾਰਡਾਂ ਵਰਗੇ ਮੁੱਦੇ ਵੀ ਅਧਿਕਾਰੀਆਂ ਤੱਕ ਪਹੁੰਚਾ ਕੇ ਨਿਸ਼ਚਿਤ ਸਮੇਂ ਵਿਚ ਕਰਨ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਪ੍ਰਾਪਤ ਕਰਨ ਲਈ ਹੈਲਪਲਾਈਨ 1076 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਵਿਚ ਜਨਮ ਸਰਟੀਫਿਕੇਟ, ਆਮਦਨ, ਰਿਹਾਇਸ਼ੀ, ਅਨੁਸੂਚਿਤ ਜਾਤੀ ਅਤੇ ਪੱਛੜੇ ਵਰਗ, ਬਜ਼ੁਰਗ, ਦਿਵਿਆਂਗ ਅਤੇ ਆਸ਼ਰਿਤ ਪੈਂਨਸ਼ਨ, ਜਨਮ ਸਰਟੀਫਿਕੇਟ ਵਿਚ ਨਾਮ ਤਬਦੀਲ, ਬਿਜਲੀ ਬਿੱਲ ਦਾ ਭੁਗਤਾਨ, ਮਾਲ ਵਿਭਾਗ ਦੇ ਰਿਕਾਰਡ, ਵਿਆਹ ਰਜਿਸਟ੍ਰੇਸ਼ਨ ਸ਼ਾਮਿਲ ਹਨ। ਮੌਤ ਸਰਟੀਫਿਕੇਟ ਦੀ ਇਕ ਕਾਪੀ, ਗ੍ਰਾਮੀਣ ਖੇਤਰ ਸਰਟੀਫਿਕੇਟ, ਫਰਦ ਦਾ ਨਿਰਮਾਣ, ਸ਼ਗੂਨ ਸਕੀਮ ਆਦਿ ਸਰਟੀਫਿਕੇਟਾਂ ਦੇ ਹਸਪਤਾਖਰ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਸਾਈਨ, ਮੌਤ ਸਰਟੀਫਿਕੇਟ ਵਿਚ ਤਬਦੀਲੀ ਆਦਿ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸਹਾਇਕ ਕਮਿਸ਼ਨਰ ਦਿਵਿਆ.ਪੀ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਵਰਿੰਦਰ ਸ਼ਰਮਾ ਬਿੰਦੂ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।