sherry kalsi

ਬਟਾਲਾ, 25 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਪਿੰਡ ਰਜ਼ਾਦਾ ਵਿਖੇ ਲਿੰਕ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਸੜਕ ਨੂੰ 18 ਫੁੱਟ ਚੋੜੀ ਤੇ ਮਜ਼ਬੂਤ ਬਣਾਇਆ ਜਾਵੇਗਾ। ਇਸ ਮੌਕੇ ਪ੍ਰਧਾਨ ਮਨਦੀਪ ਸਿੰਘ ਗਿੱਲ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੋਜੂਦ ਸਨ।

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਦੱਸਿਆ ਕਿ ਬਟਾਲਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਅੰਦਰ ਵਿਕਾਸ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਪਿੰਡਾਂ ਅੰਦਰ ਲੋਕਾਂ ਦੀ ਸਮੱਸਿਆਵਾਂ ਹੱਲ ਕੀਤੀਆਂ ਜਾ ਰਹੀਆਂ ਹਨ।

ਉਨਾਂ ਦੱਸਿਆ ਕਿ ਪਿੰਡਾਂ ਅੰਦਰ ਗੰਦੇ ਪਾਣੀ ਦੇ ਨਿਕਾਸੀ ਦੇ ਹੱਲ ਲਈ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਪਿੰਡਾਂ ਅੰਦਰ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਪਿੰਡਾਂ ਅੰਦਰ ਖੂਬਸੂਰਤ ਪਾਰਕ ਬਣਾਏ ਜਾ ਰਹੇ ਹਨ, ਸਟਰੀਟ ਲਾਈਟਸ ਤੇ ਸੀ.ਸੀ.ਟੀ.ਵੀ ਲਗਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਸਫਲ ਯਤਨ ਕਰ ਰਹੀ ਹੈ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਹਰੇਕ ਖੇਤਰ ਵਿੱਚ ਚਹੁਪੱਖੀ ਵਿਕਾਸ ਕੰਮ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਰਿਕਾਰਡ ਵਿਕਾਸ ਕੰਮ ਕੀਤੇ ਹਨ ਅਤੇ ਲੋਕ ਹਿੱਤ ਵਿੱਚ ਵੱਡੇ ਫੈਸਲੇ ਲਏ ਗਏ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।