ਰੂਪਨਗਰ, 19 ਫਰਵਰੀ (ਪੰਜਾਬੀ ਖ਼ਬਰਨਾਮਾ)
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾਕਟਰ ਮੰਨੂ ਵਿਜ ਸਿਵਲ ਸਰਜਨ ਰੂਪਨਗਰ ਦੇ ਰਹਿਨੁਮਾਈ ਹੇਠ ਆਰ.ਬੀ.ਐਸ. ਕੇ ਟੀਮ ਵੱਲੋਂ ਇਵਨਿੰਗ ਪਾਠਸ਼ਾਲਾ ਵਿੱਚ ਬੱਚਿਆਂ ਦਾ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ।
ਇਸ ਵਿੱਚ ਜੋ ਬੱਚੇ ਸਲੱਮ ਏਰੀਏ ਵਿੱਚ ਰਹਿੰਦੇ ਹਨ ਉਹਨਾਂ ਦਾ ਮੈਡੀਕਲ ਜਾਂਚ ਕੀਤੀ ਗਈ ਇਸ ਟੀਮ ਵਿੱਚ ਆਰਬੀਐਸ ਕੇ ਡਾਕਟਰ ਰਿੰਪਲ ਸਟਾਫ ਨਰਸ ਮਨਦੀਪ ਕੌਰ, ਸਪੈਸ਼ਲ ਐਜੂਕੇਟਰ ਪ੍ਰਿਯੰਕਾ, ਫਾਰਮਾਸਿਸਟਮ ਪਰਮਿੰਦਰ ਕੌਰ ਇਹਨਾਂ ਸਾਰਿਆਂ ਵੱਲੋਂ ਇਵਨਿੰਗ ਪਾਠਸ਼ਾਲਾ ਵਿੱਚ ਬੱਚਿਆਂ ਦੀ ਸਿਹਤ ਜਾਂਚ ਕੀਤੀ ਗਈ।
ਡਾਕਟਰ ਨੇ ਬੱਚਿਆਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਉਹ ਖਾਣਾ ਖਾਣ ਤੋਂ ਪਹਿਲਾਂ ਅਤੇ ਪਖਾਨਾ ਜਾਣ ਤੋਂ ਬਾਅਦ ਆਪਣੇ ਹੱਥ ਚੰਗੀ ਤਰ੍ਹਾਂ ਸਾਬਣ ਨਾ ਜਰੂਰ ਧੋਣ। ਚੋਕਲੇਟ ਟੋਫੀਆਂ ਜੋ ਦੰਦਾਂ ਨੂੰ ਖਰਾਬ ਚਿਪਕਣ ਵਾਲੀਆਂ ਚੀਜ਼ਾਂ ਨੂੰ ਖਾਣ ਤੋਂ ਪਰਹੇਜ਼ ਕਰਨ ਆਪਣੇ ਦੰਦਾਂ ਦੀ ਨਿਯਮਤ ਸਫਾਈ ਕਰਨ ਦੰਦਾਂ ਨੂੰ ਬਰੱਸ਼ ਜਰੂਰ ਕਰਨ। ਟੀਮ ਵੱਲੋਂ ਅਲੱਗ ਅਲੱਗ ਬੱਚਿਆਂ ਦੀ ਕਾਉਂਸਲਿੰਗ ਕੀਤੀ ਗਈ ਤੇ ਉਹਨਾਂ ਨੂੰ ਵੱਖ-ਵੱਖ ਬਿਮਾਰੀਆਂ ਦੀਆਂ ਦਵਾਈਆਂ ਉਪਲਬਧ ਕਰਵਾਈਆਂ ਗਈਆਂ।
ਇਸ ਮੌਕੇ ਟੀਮ ਵਲੋਂ ਦੱਸਿਆ ਗਿਆ ਕਿ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਧੀਨ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਨਮੇ ਬੱਚੇ, ਆਂਗਣਵਾੜੀ ਵਿੱਚ ਰਜਿਸਟਰਡ ਬੱਚਿਆਂ, ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਪੜਦੇ ਪਹਿਲੀ ਤੋਂ ਬਾਰਵੀਂ ਜਮਾਤ (18 ਸਾਲ ਤੱਕ) ਦੇ ਬੱਚਿਆਂ ਦਾ ਮੋਬਾਇਲ ਹੈਲਥ ਟੀਮਾਂ ਦੁਆਰਾ ਮੁਆਇਨਾ ਕੀਤਾ ਜਾਂਦਾ ਹੈ ਅਤੇ ਰੈਫ਼ਰ ਕੀਤੇ ਗਏ ਬੱਚਿਆਂ ਦੀ 31 ਜਮਾਂਦਰੂ ਬਿਮਾਰੀਆਂ ਦਾ ਇਲਾਜ ਪੰਜਾਬ ਰਾਜ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਕਮਿਉਨਟੀ ਹੈਲਥ ਸੈਂਟਰਾਂ, ਸਬ ਡਵੀਜ਼ਨਲ ਅਤੇ ਜਿਲਾ ਹਸਪਤਾਲਾਂ, ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਫਰੀਦਕੋਟ, ਪਟਿਆਲ਼ਾ ਅਤੇ ਪੀ.ਜੀ.ਆਈ. ਚੰਡੀਗੜ੍ਹ ਅਤੇ ਦਿਲ ਦੀਆਂ ਬਿਮਾਰੀਆਂ ਨਾਲ ਪੀੜਤ ਬੱਚਿਆਂ ਦਾ ਇਲਾਜ ਪੀ.ਜੀ.ਆਈ. ਚੰਡੀਗੜ੍ਹ, ਡੀ.ਐਮ.ਸੀ./ਸੀ.ਐਮ.ਸੀ. ਲੁਧਿਆਣਾ, ਫੋਰਟਿਸ ਅਤੇ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ ।
ਉਹਨਾਂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋ ਸਮੇਂ ਸਮੇਂ ਤੇ ਇਸ ਸਕੀਮ ਅਧੀਨ ਬੱਚਿਆਂ ਦੇ ਕੀਤੇ ਜਾਂਦੇ ਚੈਕਅੱਪ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਰਨ ਲਈ ਜਿਲਾ ਪ੍ਰਸ਼ਾਸਨ, ਸਿੱਖਿਆ ਵਿਭਾਗ, ਆਂਗਣਵਾੜੀ ਵਿਭਾਗ ਨਾਲ ਤਾਲਮੇਲ ਕੀਤਾ ਜਾਂਦਾ ਹੈ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਬੱਚਿਆਂ ਦਾ ਇਲਾਜ ਕੀਤਾ ਜਾ ਸਕੇ ।