06 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਵਿੱਚ ਬੀਤੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਮੌਸਮ ਦਾ ਮਿਜਾਜ਼ ਬਦਲਿਆ ਹੈ। ਇਸ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਤਾਪਮਾਨ ਵਿੱਚ ਗਿਰਾਵਟ ਦਰਜ ਹੋਈ ਹੈ। ਜੇਕਰ ਅੱਜ ਦੇ ਮੌਸਮ ਦੀ ਗੱਲ ਕਰੀਏ ਤਾਂ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ/ਅਸਮਾਨੀ ਬਿਜਲੀ/ਤੂਫਾਨ ਦਾ ਅਲਰਟ ਹੈ। ਇਹ ਹਵਾਵਾਂ 40-60 KMPH ਦੀ ਰਫ਼ਤਾਰ ਨਾਲ ਚੱਲਣਗੀਆਂ।
ਤਾਪਮਾਨ ਵਿੱਚ ਗਿਰਾਵਟ ਦਰਜ
5 ਮਈ, 2025 ਨੂੰ, ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ -8.9 ਡਿਗਰੀ ਸੈਲਸੀਅਸ ਤੱਕ ਹੇਠਾਂ ਆਇਆ, ਜੋ ਕਿ ਆਮ ਨਾਲੋਂ ਘੱਟ ਰਿਹਾ ਹੈ। ਇਸ ਗਿਰਾਵਟ ਕਾਰਨ, ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 35 ਡਿਗਰੀ ਤੋਂ ਹੇਠਾਂ ਆ ਗਿਆ, ਜੋ ਕਿ ਵੱਧ ਤੋਂ ਵੱਧ ਤਾਪਮਾਨ 20.5 ਡਿਗਰੀ ਦੇ ਨੇੜੇ ਪਠਾਨਕੋਟ ਵਿਖੇ ਦਰਜ ਕੀਤਾ ਜਾ ਰਿਹਾ ਸੀ। ਮੌਸਮ ਵਿਭਾਗ ਨੇ 9 ਮਈ ਤੱਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਅੱਜ ਗਰਜ/ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਦੇ ਆਸਾਰ
ਅੱਜ ਮੀਂਹ ਦਾ ਅਲਰਟ – ਸੂਬੇ ਦੇ ਅੱਜ 11 ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ (ਮੋਹਾਲੀ), ਫ਼ਤਿਹਗੜ੍ਹ ਸਾਹਿਬ, ਸੰਗਰੂਰ, ਪਟਿਆਲਾ ਅਤੇ ਮਾਨਸਾ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਹੈ।
ਆਉਣ ਵਾਲੇ ਹੋਰ 3 ਦਿਨ ਮੀਂਹ ਦੇ ਆਸਾਰ
ਮੌਸਮ ਵਿਭਾਗ ਵਲੋਂ ਆਉਣ ਵਾਲੇ 3 ਦਿਨ ਯਾਨੀ 7-8-9 ਮਈ ਨੂੰ ਵੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਪੰਜਾਬ ਦੇ ਮਾਝਾ-ਮਾਲਵਾ ਖੇਤਰ ਹੀ ਮੀਂਹ ਨਾਲ ਪ੍ਰਭਾਵਿਤ ਹੋਣਗੇ, ਬਾਕੀ ਖੇਤਰਾਂ ਵਿੱਚ ਮੀਂਹ ਨੂੰ ਲੈ ਕੇ ਫਿਲਹਾਲ ਕੋਈ ਵੀ ਅਲਰਟ ਜਾਰੀ ਨਹੀਂ ਹੈ।
ਫਾਜ਼ਿਲਕਾ ਵਿੱਚ ਸਭ ਤੋਂ ਵੱਧ ਤਾਪਮਾਨ ਦਰਜ
ਸੋਮਵਾਰ ਨੂੰ ਸੂਬੇ ਵਿੱਚ ਵੱਧ ਤਾਪਮਾਨ ਫਾਜ਼ਿਲਕਾ ਵਿੱਚ ਦਰਜ ਹੋਇਆ, ਜਿੱਥੇ ਵੱਧ ਤੋਂ ਵੱਧ ਤਾਪਮਾਨ 33.7 ਡਿਗਰੀ ਸੈਲਸੀਅਸ ਟੈਂਪਰੇਚਰ ਦਰਜ ਕੀਤਾ ਗਿਆ। ਜਦਕਿ, ਘੱਟ ਤੋਂ ਘੱਟ ਤਾਪਮਾਨ ਫਤਿਹਗੜ੍ਹ ਸਾਹਿਬ ਅਤੇ ਐਸਬੀਐਸ ਨਗਰ (ਨਵਾਂਸ਼ਹਿਰ) ਵਿੱਚ 19.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ –
- ਚੰਡੀਗੜ੍ਹ ਦਾ ਤਾਪਮਾਨ – ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ – ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਰਹੇਗਾ।
- ਜਲੰਧਰ ਦਾ ਤਾਪਮਾਨ – ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਰਹੇਗਾ।
- ਲੁਧਿਆਣਾ ਦਾ ਤਾਪਮਾਨ – ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਰਹੇਗਾ।
- ਬਠਿੰਡਾ ਦਾ ਤਾਪਮਾਨ – ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਰਹੇਗਾ।
- ਪਟਿਆਲਾ ਦਾ ਤਾਪਮਾਨ – ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਰਹੇਗਾ।
ਸੰਖੇਪ: ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਦੇ ਚਲਦੇ 9 ਅਪ੍ਰੈਲ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।