weather

06 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਪਹਿਲਗਾਮ ਵਿੱਚ 26 ਹਿੰਦੂ ਸੈਲਾਨੀਆਂ ਦੇ ਕਤਲੇਆਮ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਸਿਖਰ ‘ਤੇ ਹੈ। ਦੋਵਾਂ ਦੇਸ਼ਾਂ ਵਿਚਕਾਰ ਜੰਗ ਵਰਗੀ ਸਥਿਤੀ ਹੈ। ਇਸ ਦੌਰਾਨ, ਭਾਰਤ ਸਰਕਾਰ ਨੇ ਰਾਜਾਂ ਨੂੰ ਜੰਗੀ ਸਥਿਤੀ ਲਈ ਮੌਕ ਡ੍ਰਿਲ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਨਾਲ ਜੰਗ ਦਾ ਖ਼ਤਰਾ ਹੋਰ ਵੀ ਵਧ ਗਿਆ ਹੈ। ਇਸੀ ਵਿਚਾਲੇ ਕੱਲ ਚੰਡੀਗੜ੍ਹ ‘ਚ 10 ਮਿੰਟ ਲਈ ਬਲੈਕ ਆਊਟ ਰਹੇਗਾ ।
ਇਸ ਸਬੰਧ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮੰਗਲਵਾਰ ਸ਼ਾਮ 4 ਵਜੇ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਿਚਾਰ-ਵਟਾਂਦਰੇ ਤੋਂ ਬਾਅਦ, ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਕੁਮਾਰ ਯਾਦਵ ਅਤੇ ਹੋਰ ਅਧਿਕਾਰੀਆਂ ਨੇ ਫੈਸਲਾ ਕੀਤਾ ਹੈ ਕਿ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਮੌਕ ਡ੍ਰਿਲ ਕੀਤੀ ਜਾਵੇਗੀ। 7:30 ਤੋਂ 7:40 ਤੱਕ ਸਾਈਰਨ ਵੱਜੇਗਾ। ਲੋਕ ਆਪਣੇ ਘਰਾਂ ਦੀਆਂ ਲਾਈਟਾਂ ਬੰਦ ਰੱਖਣ ਤੇ ਮੌਕ ਡ੍ਰਿਲ ਚ ਸਹਿਯੋਗ ਕਰਨ। ਬਲੈਕ ਆਊਟ ਹਸਪਤਾਲਾਂ ਤੇ ਲਾਗੂ ਨਹੀਂ ਹੋਵੇਗਾ। ਲੋਕਾਂ ਨੂੰ ਪੈਨਿਕ ਕਰਨ ਦੀ ਜ਼ਰੂਰਤ ਨਹੀਂ।
ਦੱਸ ਦੇਈਏ ਕਿ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਇਹ ਅਭਿਆਸ ਜੰਮੂ-ਕਸ਼ਮੀਰ, ਪੰਜਾਬ, ਰਾਜਸਥਾਨ ਅਤੇ ਹਰਿਆਣਾ ਸਮੇਤ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੀਤਾ ਜਾਵੇਗਾ। ਹੁਕਮ ਵਿੱਚ ਸਪੱਸ਼ਟ ਤੌਰ ‘ਤੇ ਲਿਖਿਆ ਹੈ ਕਿ ਇਹ ਸਾਰੇ 244 ਸ਼੍ਰੇਣੀਬੱਧ ਸਿਵਲ ਡਿਫੈਂਸ ਕਸਬਿਆਂ ਅਤੇ ਜ਼ਿਲ੍ਹਿਆਂ ਵਿੱਚ ਕੀਤਾ ਜਾਵੇਗਾ, ਤਾਂ ਜੋ ਦੁਸ਼ਮਣ ਦੇ ਕਿਸੇ ਵੀ ਹਮਲੇ ਦੀ ਸੂਰਤ ਵਿੱਚ ਲੋਕਾਂ ਨੂੰ ਬਚਾਇਆ ਜਾ ਸਕੇ। ਇਸ ਵਿੱਚ ਸਾਫ਼-ਸਾਫ਼ ਲਿਖਿਆ ਹੈ ਕਿ ਹਵਾਈ ਹਮਲੇ ਦੀ ਚੇਤਾਵਨੀ ਦੇਣ ਵਾਲਾ ਸਾਇਰਨ ਚਾਲੂ ਕਰ ਦੇਣਾ ਚਾਹੀਦਾ ਹੈ। ਚੁਣੇ ਹੋਏ ਖੇਤਰਾਂ ਵਿੱਚ ਕਰੈਸ਼ ਬਲੈਕਆਊਟ ਉਪਾਅ ਲਾਗੂ ਹੋਣੇ ਚਾਹੀਦੇ ਹਨ। ਹਵਾਈ ਜਾਂ ਜ਼ਮੀਨੀ ਹਮਲੇ ਦੀ ਸਥਿਤੀ ਵਿੱਚ ਸਾਰੇ ਵਿਦਿਆਰਥੀਆਂ ਅਤੇ ਨਾਗਰਿਕਾਂ ਨੂੰ ਸਿਖਲਾਈ ਦੇਣੀ ਚਾਹੀਦੀ ਹੈ। ਸਭ ਤੋਂ ਮਹੱਤਵਪੂਰਨ, ਸਾਡੇ ਊਰਜਾ ਬੁਨਿਆਦੀ ਢਾਂਚੇ ਅਤੇ ਫੌਜ ਨਾਲ ਸਬੰਧਤ ਬੁਨਿਆਦੀ ਢਾਂਚੇ ਦੀ ਰੱਖਿਆ ਕਰਨ।

ਸੰਖੇਪ: ਪਹਿਲਗਾਮ ਹਮਲੇ ਤੋਂ ਬਾਅਦ ਤਣਾਅ ਦੇ ਮਾਹੌਲ ਵਿੱਚ ਚੰਡੀਗੜ੍ਹ ਸਮੇਤ 244 ਸ਼ਹਿਰਾਂ ‘ਚ ਮੌਕ ਡ੍ਰਿਲ ਹੋਏਗੀ, ਕੱਲ ਚੰਡੀਗੜ੍ਹ ‘ਚ 10 ਮਿੰਟ ਲਈ ਬਲੈਕਆਊਟ ਅਤੇ ਸਾਇਰਨ ਵੱਜਣਗੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।