ਸ੍ਰੀ ਚਮਕੌਰ ਸਾਹਿਬ/ਮੋਰਿੰਡਾ (ਪੰਜਾਬੀ ਖ਼ਬਰਨਾਮਾ)

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਸਦਕਾ ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ ’ਤੇ ਹੀ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਅਤੇ ਸ਼ਹਿਰਾਂ ਦੇ ਵਾਰਡਾਂ ’ਚ ਵਿਸ਼ੇਸ ਕੈਂਪ ਲਾਏ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਘਰ ਬੈਠਿਆਂ ਹੀ ਆਪਣੇ ਕੰਮ ਕਰਵਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ ਜਿਸਦਾ ਲੋਕ ਭਰਪੂਰ ਲਾਹਾ ਲੈ ਰਹੇ ਹਨ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ “ਆਪ ਕੀ ਸਰਕਾਰ, ਆਪ ਦੇ ਦੁਆਰ” ਸਕੀਮ ਤਹਿਤ ਅੱਜ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਪਿੰਡ ਨਥਲਮਪੁਰ, ਕੋਟਲੀ, ਬਜੀਦਪੁਰ, ਰਸੀਦਪੁਰ, ਕਾਈਨੌਰ, ਪੀਰ ਸੋਹਾਣਾ ਅਤੇ ਰੁੜਕੀ ਪੁੱਖਤਾ ਵਿੱਚ ਲਗਾਏ ਜਾ ਰਹੇ ਕੈਂਪਾਂ ਵਿੱਚ ਸ਼ਿਰਕਤ ਕਰਦਿਆਂ ਕੀਤਾ। 

ਵਿਧਾਇਕ ਡਾ. ਚਰਨਜੀਤ ਸਿੰਘ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਜਿੱਥੇ ਕੈਂਪ ਦਾ ਜਾਇਜ਼ਾ ਲਿਆ ਉੱਥੇ ਹੀ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਕੈਂਪ ਵਿਚ ਹਾਜਰ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਰਕਾਰੀ ਕੰਮਾਂ ਸਬੰਧੀ ਪ੍ਰਾਪਤ ਦਰਖਾਸਤਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਉਣ ਦੇ ਆਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਵਾਸਤੇ ਰੋਜ਼ਾਨਾ ਇਤਿਹਾਸਕ ਲੋਕ ਭਲਾਈ ਦੇ ਫੈਸਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਲੋਕਾਂ ਦੇ ਹਿੱਤਾਂ ਦੀ ਰਾਖੀ ਵਾਲੀ ਸਰਕਾਰ ਵਜੋਂ ਉਭਰੀ ਹੈ ਅਤੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਦੇ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਮੌਕੇ ਸਿਕੰਦਰ ਸਿੰਘ ਸਹੇੜੀ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ, ਨਿਰਮਲ ਪ੍ਰੀਤ ਸਿੰਘ ਮਿਹਰਵਾਨ, ਜਗਮੋਹਨ ਸਿੰਘ ਰੰਗੀ, ਜਗਤਾਰ ਸਿੰਘ ਘੜੂੰਆਂ, ਜਗਤਾਰ ਸਿੰਘ ਬਲਾਕ ਪ੍ਰਧਾਨ, ਪਰਮਜੀਤ ਸਿੰਘ ਰਸੀਦਪੁਰ, ਪਰਮਜੀਤ ਰਾਣਾ, ਗੁਰਦਿਤ ਸਿੰਘ ਰਸੀਦਪੁਰ, ਹਰਬੰਸ ਸਿੰਘ, ਮੱਖਣ ਸਿੰਘ ਰਸੀਦਪੁਰ, ਅਤੇ ਗੁਰਚਰਨ ਸਿੰਘ ਵਜੀਦਪੁਰ ਸੈਕਟਰੀ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।