ਨੰਗਲ, 07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਉਚੇਰੀ ਸਿੱਖਿਆ, ਸਕੂਲ ਸਿੱਖਿਆ , ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੜ੍ਹੇ ਲਿਖੇ ਨੌਜਵਾਂਨਾਂ ਨੂੰ ਰੁਜਗਾਰ ਦੇ ਮੌਕੇ ਤਲਾਸ਼ ਕਰਨ ਲਈ ਮੁਫਤ ਸਿਖਲਾਈ ਦੇਣ ਦਾ ਪ੍ਰਬੰਧ ਸੀ ਪਾਈਟ ਕੈਂਪ ਨੰਗਲ ਵਿਚ ਕੀਤਾ ਗਿਆ ਹੈ। ਇਹ ਸਿਖਲਾਈ ਰਿਹਾਇਸ਼ ਤੇ ਖਾਣਾ ਸਿਖਿਆਰਥੀਆਂ ਨੂੰ ਮੁਫਤ ਉਪਲੱਬਧ ਕਰਵਾਇਆ ਜਾ ਰਿਹਾ ਹੈ। ਸੁਰੱਖਿਆ ਫੋਰਸਾਂ ਵਿਚ ਭਰਤੀ ਦੀ ਪ੍ਰਕਿਰਿਆ ਦੀ ਸਿਖਲਾਈ ਸੀ ਪਾਈਟ ਕੈਂਪ ਨੰਗਲ ਵਿੱਚ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਸੰਸਥਾਂ ਦੀ ਨੁਹਾਰ ਬਦਲਣ ਲਈ 2 ਕਰੋੜ ਰੁਪਏ ਖਰਚ ਹੋ ਰਹੇ ਹਨ।
ਇਸ ਤੋ ਪਹਿਲਾ ਸਿੱਖਿਆ ਮੰਤਰੀ ਸਥਾਨਕ ਸਿਵਾਲਿਕ ਕਾਲਜ ਨੰਗਲ ਵਿਚ ਯੂ.ਪੀ.ਐਸ.ਸੀ ਭਾਰਤ ਦੀ ਸਭ ਤੋ ਵੱਡੀ ਪ੍ਰੀਖਿਆ ਦੀ ਸਿਖਲਾਈ ਦਾ ਪ੍ਰਬੰਧ ਸਥਾਨਕ ਸਰਕਾਰੀ ਸਿਵਾਲਿਕ ਕਾਲਜ ਵਿਚ ਕਰਨ ਦਾ ਐਲਾਨ ਕਰ ਚੁੱਕੇ ਹਨ। ਇਸੇ ਸਿੱਖਿਆ ਸੰਸਥਾ ਦੇ ਨਾਲ ਸੀ ਪਾਈਟ ਕੈਂਪ ਵਿਚ ਸੁਰੱਖਿਆ ਫੋਰਸਾਂ ਦੀ ਭਰਤੀ ਲਈ ਲਿਖਤੀ ਅਤੇ ਸਰੀਰਕ ਪ੍ਰੀਖਿਆ ਦੀ ਸਿਖਲਾਈ ਪੰਜਾਬ ਸਰਕਾਰ ਵੱਲੋ ਮੁਫਤ ਦਿੱਤੀ ਜਾ ਰਹੀ ਹੈ।
ਸੀ-ਪਾਈਟ ਕੈਂਪ ਨੰਗਲ ਦੇ ਟ੍ਰੇਨਿੰਗ ਅਧਿਕਾਰੀ ਸੂਬੇਦਾਰ/ਆਨਰੇਰੀ/ਲੈਫਟੀਨੈਂਟ ਇੰਦਰਜੀਤ ਕੁਮਾਰ ਦੱਸਿਆ ਹੈ ਕਿ ਜਿਲ੍ਹਾ ਰੋਪੜ ਅਤੇ ਤਹਿਸੀਲ ਗੜਸ਼ਕੰਰ ਜਿਲ੍ਹਾ ਹੁਸ਼ਿਆਰਪੁਰ ਅਤੇ ਤਹਿਸੀਲ ਬਲਾਚੌਰ ਜਿਲ੍ਹਾ ਨਵਾਂਸ਼ਹਿਰ ਦੇ ਯੁਵਕਾਂ ਲਈ ਸੀ-ਪਾਈਟ ਕੈਂਪ ਨੰਗਲ ਵਿਖੇ ਸਕਿਊਰਿਟੀ ਗਾਰਡ ਟ੍ਰੇਨਿੰਗ ਕੋਰਸ ਕਰਵਾਇਆ ਜਾਂਣਾ ਹੈ, ਜਿਸ ਦੀ ਰਜਿਸਟ੍ਰੇਸ਼ਨ ਮਿਤੀ 07 ਮਈ 25 ਤੋਂ 25 ਮਈ 2025 ਤੱਕ ਹੈ । ਇਸ ਕੋਰਸ ਦੇ ਲਈ 30 ਸੀਟਾਂ ਹਨ ਅਤੇ ਇਹ ਕੋਰਸ ਦਾ ਸਮਾਂ 50 ਵਰਕਿੰਗ ਦਿਨ ਹੋਣਗੇ । ਇਸ ਕੋਰਸ ਲਈ ਵਿਦਿਅਕ ਯੋਗਤਾਂ 10ਵੀਂ ਜਾ +2 ਉਮਰ ਸੀਮਾਂ 18 ਤੋਂ 32 ਸਾਲ, ਕੋਰਸ ਉਪਰੰਤ ਵਿਦਿਆਰਥੀਆਂ ਨੂੰ ਮਾਨਤਾ ਪ੍ਰਾਪਤ ਸਰਟੀਫਿਕੇਟ ਵੀ ਦਿੱਤਾ ਜਾਏਗਾ ਇਹ ਕੋਰਸ ਪੰਜਾਬ ਸਰਕਾਰ ਦੁਆਰਾ ਮੁਫਤ ਕਰਵਾਇਆ ਜਾਣਾ ਹੈ । ਇਸ ਵਿੱਚ ਕਿਸੇ ਪ੍ਰਕਾਰ ਦੀ ਕੋਈ ਫੀਸ ਵੀ ਨਹੀ ਹੈ । ਉਪਰੋਕਤ ਜਿਲ੍ਹਿਆ ਨਾਲ ਸਬੰਧਿਤ ਚਾਹਵਾਨ ਨੌਜਵਾਨ ਮਿਤੀ 07 ਮਈ 25 ਤੋਂ ਮਿਤੀ 25 ਮਈ 25 ਤੱਕ ਸਵੇਰੇ 9 ਵਜੇ ਤੋਂ ਬਾਅਦ ਜ਼ਰੂਰੀ ਦਸਤਾਵੇਜਾਂ ਦੀ ਅਸਲ ਅਤੇ ਫੋਟੋ ਕਾੱਪੀਆਂ ,ਆਧਾਰ ਕਾਰਡ ਦੀ ਕਾੱਪੀ ਅਤੇ ਪਾਸਪੋਰਟ ਸਾਈਜ ਫੋਟੋ – 2 ਲੈ ਕੇ ਕੈਂਪ ਵਿਖੇ ਹਾਜ਼ਰ ਹੋ ਸਕਦੇ ਹਨ । ਟ੍ਰੇਨਿੰਗ ਅਧਿਕਾਰੀ ਸੂਬੇਦਾਰ/ਆਨਰੇਰੀ/ਲੈਫਟੀਨੈਂਟ ਇੰਦਰਜੀਤ ਕੁਮਾਰ ਦੱਸਿਆ ਕਿ ਕੈਂਪ ਵਿਚ ਸਿਖਲਾਈ ਦੋਰਾਨ ਨੋਜਵਾਨਾਂ ਨੂੰ ਰਿਹਾਇਸ਼ ਅਤੇ ਖਾਣਾ ਬਿਲਕੁਲ ਮੁਫਤ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਖਲਾਈ ਪ੍ਰਾਪਤ ਕਰਨ ਦੇ ਚਾਹਵਾਨ ਨੌਜਵਾਨ ਇਸ ਮੋਬਾਇਲ ਨੰ: 84928-21213 ,98774-80077,98885-16122 ,78371-08092, ਤੇ ਜਾਂ ਸੀ.ਪਾਈਟ ਕੈਂਪ ਨੰਗਲ ਸਰਕਾਰੀ ਸਿਵਾਲਿਕ ਕਾਲਜ ਮੋਜੋਵਾਲ ਨਯਾ ਨੰਗਲ ਵਿਚ ਨਿੱਜੀ ਤੌਰ ਤੇ ਆ ਕੇ ਹੋਰ ਵੇਰਵੇ ਅਤੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।