08 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਪੁਲਿਸ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ’ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੇ ਹੁਕਮਾਂ ਉਤੇ ਪੁਲਿਸ ਪ੍ਰਸ਼ਾਸਨ ਨੇ ਪ੍ਰਬੰਧਕੀ ਕਾਰਨਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਹੁਕਮ ਜਾਰੀ ਕੀਤੇ ਹਨ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੇ ਦਫ਼ਤਰ ਵੱਲੋਂ ਜਾਰੀ ਪੱਤਰ ਨੰਬਰ 2946-3045-E-3(3) ਵਿਚ ਲਿਖਿਆ ਗਿਆ ਹੈ ਕਿ ਪ੍ਰਬੰਧਕੀ ਕਾਰਨਾਂ ਕਰਕੇ ਪੰਜਾਬ ਪੁਲਿਸ ਵਿਭਾਗ ਵਿਚ ਤਾਇਨਾਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਬੁੱਧਵਾਰ 7 ਮਈ ਤੋਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਪੱਤਰ ਵਿਚ ਲਿਖਿਆ ਹੈ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਛੁੱਟੀ ਸਿਰਫ ਵਿਸ਼ੇਸ਼ ਹਾਲਾਤਾਂ ਵਿਚ ਹੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਨਾਲ ਮਨਜ਼ੂਰ ਕੀਤੀ ਜਾਵੇਗੀ। ਡੀ.ਜੀ.ਪੀ. ਦਫ਼ਤਰ ਵੱਲੋਂ ਜਾਰੀ ਪੱਤਰ ਦੀਆਂ ਕਾਪੀਆਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਈ-ਮੇਲ ਰਾਹੀਂ ਭੇਜ ਦਿੱਤੀਆਂ ਗਈਆਂ ਹਨ।
ਸੰਖੇਪ: ਸਾਰੇ ਪੰਜਾਬ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ, ਤਾਕਿ ਸੁਰੱਖਿਆ ਅਤੇ ਤਿਆਰੀ ਵਿੱਚ ਕੋਈ ਕਮੀ ਨਾ ਰਹੇ।