Exams Cancelled

09 ਮਈ,2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦੇ ਮੱਦੇਨਜ਼ਰ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ 9, 10 ਅਤੇ 12 ਮਈ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਕ ਸੋਸ਼ਲ ਮੀਡੀਆ ਪੋਸਟ ਰਾਹੀਂ ਸਾਂਝੀ ਕੀਤੀ।

ਇਸਦੇ ਨਾਲ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਵੀ 9 ਮਈ ਅਤੇ 10 ਮਈ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

ਇਹ ਫੈਸਲਾ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਲਿਆ ਗਿਆ ਹੈ। ਪ੍ਰੀਖਿਆ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਬਾਅਦ ‘ਚ ਕੀਤਾ ਜਾਵੇਗਾ। ਇਸ ਤੋਂ ਪਹਿਲਾਂ, ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਨੂੰ 3 ਦਿਨਾਂ ਲਈ ਬੰਦ ਕਰਨ ਦੇ ਹੁਕਮ ਵੀ ਦਿੱਤੇ ਹਨ।

ਸੰਖੇਪ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।