Security Measures

09 ਮਈ,2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਅਤੇ ਪਾਕਿਸਤਾਨ ਵਿਚ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿਚ ਹਾਲਾਤ ਲਗਾਤਾਰ ਵਿਗੜ ਰਹੇ ਹਨ। ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਬਾਰਡਰ ਏਰੀਏ ਦੇ ਨਾਲ ਲੱਗਦੇ ਗੁਰਦੁਆਰਾ ਸਾਹਿਬਾਨਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਸੁਰੱਖਿਆ ਜਗ੍ਹਾ ਉੱਤੇ ਲਿਜਾਉਣ ਸਬੰਧੀ ਅਦੇਸ਼ ਜਾਰੀ ਕੀਤੇ ਗਏ ਸਨ। ਸ਼੍ਰੋਮਣੀ ਕਮੇਟੀ ਦੇ ਆਦੇਸ਼ ਮੁਤਾਬਕ ਹੁਣ ਜਿਲ੍ਹੇ ਗੁਰਦਾਸਪੁਰ ਅੰਦਰ ਬਾਰਡਰ ਦੇ ਗੁਰਦੁਆਰਾ ਸਾਹਿਬਾਨਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਧੀਨ ਗੁਰਦੁਆਰਿਆਂ ਵਿੱਚ ਸ਼ਿਫਟ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ।

ਬਾਰਡਰ ਏਰੀਆ ਦਰਾਂਗਲਾ ਅਤੇ ਗਾਲੜੀ ਦੇ ਨਜ਼ਦੀਕ ਗੁਰਦੁਆਰੇ ਸਾਹਿਬਾਨਾਂ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸਤਿਕਾਰ ਸਹਿਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਵਿਖੇ ਲਿਆਂਦੇ ਜਾਣਗੇ।

ਸੰਖੇਪ: ਸਰਹੱਦੀ ਖੇਤਰ ਦੇ ਗੁਰੂ ਘਰਾਂ ਤੋਂ ਪਾਵਨ ਸਰੂਪਾਂ ਨੂੰ ਸੁਰੱਖਿਅਤ ਥਾਵਾਂ ‘ਚ ਲਿਜਾਣੇ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਸੁਰੱਖਿਆ ਨਜ਼ਰੀਏ ਤੋਂ ਇਹ ਫੈਸਲਾ ਲਿਆ ਗਿਆ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।