Paddy Sowing

ਤਰਨ ਤਾਰਨ 12 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵੱਲੋਂ ਸਾਲ 2025 ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ 1500 ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਾਸ਼ੀ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਵਾਂਗ ਇਸ ਸਾਲ ਵੀ ਇਸ ਸਕੀਮ ਤਹਿਤ ਕਿਸਾਨਾਂ ਦੀ ਰਜਿਸਟ੍ਰੇਸ਼ਨ agrimachinerypb.com  ਪੋਰਟਲ ‘ਤੇ ਹੋਵੇਗੀ ।
ਉਹਨਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ agrimachinerypb.com  ਪੋਰਟਲ ‘ਤੇ 10 ਮਈ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੰੁ ਅਪੀਲ ਕੀਤੀ ਕਿ ਉਹਨਾਂ ਇਸ ਸਕੀਮ ਦਾ ਲਾਭ ਲੈਣ ਲਈ ਪੋਰਟਲ ‘ਤੇ ਰਜਿਸਟ੍ਰੇਸ਼ਨ ਜ਼ਰੂਰ ਕਰਨ। ਉਨ੍ਹਾਂ ਦੱਸਿਆ ਕਿ ਮਿਤੀ 1 ਜੁਲਾਈ ਤੋਂ 15 ਜੁਲਾਈ 2025 ਤੱਕ ਖੇਤੀਬਾੜੀ ਅਧਿਕਾਰੀਆਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਵਿੱਚ ਜਾ ਕੇ ਪਹਿਲੀ ਤਸਦੀਕ ਕੀਤੀ ਜਾਵੇਗੀ ।
ਉਹਨਾਂ ਨੇ ਜ਼ਿਲ੍ਹੇ ਦੇ ਕਿਸਾਨ ਨੂੰ ਅਪੀਲ ਕੀਤੀ ਕਿ ਸਿੱਧੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਿਫਾਰਿਸ਼ ਝੋਨੇ ਦੀਆਂ ਪਰਮਲ ਕਿਸਮਾਂ ਹੀ ਬੀਜੀਆਂ ਜਾਣ ਅਤੇ ਕਿਸੇ ਵੀ ਜਾਣਕਾਰੀ ਲਈ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਜਾਂ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਨਾਲ ਤਾਲਮੇਲ ਕੀਤਾ ਜਾਵੇ ।
ਝੋਨੇ ਦੀ ਸਿੱਧੀ ਬਿਜਾਈ ਸਬੰਧੀ ਫਾਇਦੇ ਦੱਸਦਿਆਂ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਸ੍ਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਤਰੀਕੇ ਨਾਲ ਝੋਨੇ ਜਾਂ ਬਾਸਮਤੀ ਦੀ ਬਿਜਾਈ ਕਰਕੇ ਕਿਸਾਨ ਜ਼ਮੀਨ ਹੇਠਲੇ ਪਾਣੀ ਦੀ ਬੱਚਤ ਕਰ ਸਕਦੇ ਹਨ ਅਤੇ ਨਾਲ ਹੀ ਰਿਵਾਇਤੀ ਢੰਗ ਨਾਲ ਝੋਨਾ ਬੀਜਣ ਵੇਲੇ ਆਉਣ ਵਾਲੇ ਲੇਬਰ ਦਾ ਖ਼ਰਚਾ ਵੀ ਬਚਾ ਸਕਦੇ ਹਨ ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।