schools

12 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਅਤੇ ਪਾਕਿਸਤਾਨ ਵਿੱਚ ਚਲਦੇ ਤਣਾਅ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਣੇ ਦੇਸ਼ ਦੇ ਕਈ ਸੂਬਿਆਂ ਵਿਚ ਖਾਸਕਰ ਉੱਤਰ ਭਾਰਤ ਵਿਚ ਸਕੂਲ ਅਤੇ ਹੋਰ ਸਾਰੇ ਵਿਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਸਨ। ਪੰਜਾਬ ਦੇ ਸਾਰੇ ਸਕੂਲਾਂ ਵਿਚ ਐਤਵਾਰ 11 ਮਈ ਤੱਕ ਛੁੱਟੀਆਂ ਐਲਾਨੀਆਂ ਗਈਆਂ ਸਨ। ਜਿਸ ਤੋਂ ਬਾਅਦ ਬੀਤੇ ਕੱਲ੍ਹ 11 ਮਈ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਸੀ ਕਿ ਪੰਜਾਬ ਦੇ ਸਕੂਲ-ਕਾਲਜ ਕੱਲ੍ਹ ਆਮ ਵਾਂਗ ਖੁੱਲ੍ਹਣਗੇ। ਹਾਲਾਂਕਿ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ, ਗੁਰਦਾਸਪੁਰ ਅਤੇ ਅੰਮ੍ਰਿਤਸਰ ਪ੍ਰਸ਼ਾਸਨ ਨੇ 12 ਮਈ ਨੂੰ ਸਾਰੇ ਸਕੂਲ ਬੰਦ ਰੱਖਣ ਦਾ ਫੈਸਲਾ ਲਿਆ ਸੀ, ਪਰ ਮੌਜ਼ੂਦਾ ਹਾਲਾਤਾਂ ਨੂੰ ਵੇਖਦਿਆਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ,ਫਿਰੋਜ਼ਪੁਰ, ਅੰਮ੍ਰਿਤਸਰ, ਪਠਾਨਨਕੋਟ, ਤਾਰਨ ਤਾਰਨ, ਫਾਜ਼ਿਲਕਾ ਵਿੱਚ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਅਗਲੇ ਦੋ ਦਿਨ ਸਕੂਲ-ਕਾਲਜ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਫਿਰੋਜ਼ਪੁਰ ਵਿੱਚ ਅਗਲੇ 48 ਘੰਟਿਆਂ ਲਈ ਸਾਰੇ ਸਕੂਲ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਤਾਰਨ-ਤਾਰਨ ਵਿੱਚ ਕੱਲ੍ਹ ਸਾਰੇ ਸਰਕਾਰੀ/ਪ੍ਰਾਈਵੇਟ/ਏਡਿਡ ਸਕੂਲ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਤਰਨਤਾਰਨ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਅੰਮ੍ਰਿਤਸਰ ਵਿੱਚ ਵੀ ਕੱਲ੍ਹ ਸਕੂਲ ਕਾਲਜ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਦਿੱਤੇ ਗਏ ਆਦੇਸ਼ਾਂ ਮੁਤਾਬਕ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੱਲ੍ਹ 13 ਮਈ ਨੂੰ ਵੀ ਸਿੱਖਿਆ ਸੰਸਥਾਵਾਂ, ਸਕੂਲ, ਕਾਲਜ, ਯੂਨੀਵਰਸਿਟੀਆਂ ਬੰਦ ਰਹਿਣਗੇ। ਅਧਿਆਪਕ ਆਪਣੇ ਘਰਾਂ ਤੋਂ ਹੀ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਲਗਾ ਸਕਦੇ ਹਨ। ਜਾਰੀ ਕੀਤੇ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਕਿਸੇ ਵੀ ਅਧਿਆਪਕ ਨੂੰ ਸਕੂਲ ਨਾ ਬੁਲਾਇਆ ਜਾਵੇ, ਸਕੂਲਾਂ ਨੂੰ ਪੂਰਨ ਤੌਰ ‘ਤੇ ਬੰਦ ਰੱਖਿਆ ਜਾਵੇ।

ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਇੱਕ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ।

ਸੰਖੇਪ: ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸੁਰੱਖਿਆ ਕਾਰਨਾਂ ਕਰਕੇ ਸਕੂਲ ਤੇ ਵਿਦਿਆਕ ਸੰਸਥਾਵਾਂ ਅਗਲੇ ਦੋ ਦਿਨ ਲਈ ਬੰਦ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।