Subsidy Scheme

ਫਾਜ਼ਿਲਕਾ, 14 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਰਜਿੰਦਰ ਕੰਬੋਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਅਤੇ ਖੇਤੀ ਮਸ਼ੀਨੀਕਰਨ ਨੂੰ ਉਤਸਾਹਿਤ ਕਰਨ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ। ਇਸ ਲੜੀ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਸਬ ਮਿਸ਼ਨ ਆਨ ਐਗਰੀਕਲਚਰ (ਸਮੈਮ) ਸਕੀਮ ਤਹਿਤ ਮਸ਼ੀਨਾਂ *ਤੇ ਸਬਸਿਡੀ ਲਈ ਅਰਜੀਆਂ ਦੇਣ ਦੀ ਮਿਤੀ ਵਿੱਚ 22 ਮਈ 2025 ਤੱਕ ਵਾਧਾ ਕੀਤਾ ਗਿਆ ਹੈ।
ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਖੇਤੀ ਮਸ਼ੀਨੀਕਰਨ ਨੂੰ ਉਤਸਾਹਿਤ ਕਰਨ ਲਈ ਮਸ਼ੀਨਾਂ ਸਬਸਿਡੀ *ਤੇ ਉਪਲਬਧ ਕਰਵਾਉਣ ਲਈ ਵਿਭਾਗ ਦੇ ਆਨਲਾਈਨ ਪੋਰਟਲ agrimachinerypb.com  ‘ਤੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਵੀਰ ਜਿਥੇ ਮਸ਼ੀਨਾਂ ਰਾਹੀਂ ਆਪਣੇ ਖੇਤੀ ਖਰਚੇ ਘਟਾ ਸਕਦੇ ਹਨ ਉਥੇ ਫਸਲ ਦੀ ਰਹਿੰਦ—ਖੂਹੰਦ ਨੂੰ ਅੱਗ ਲਗਾਉਣ ਦੀ ਬਜਾਏ ਆਪਣੀ ਜਮੀਨ ਵਿਚ ਹੀ ਵਹਾ ਸਕਦੇ ਹਨ।ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਆਰਥਿਕ ਬੋਝ ਤੋਂ ਵੀ ਬਚਾਅ ਹੋਵੇਗਾ ਉਥੇ ਵਾਤਾਵਰਣ ਵੀ ਗੰਦਲਾ ਹੋਣ ਤੋਂ ਬਚੇਗਾ।
ਉਨ੍ਹਾਂ ਨੇ ਦੱਸਿਆ ਕਿ ਨੂਮੈਟਿਕ ਪਲਾਂਟਰ, ਰੇਜਡ ਬੈੱਡ ਪਲਾਂਟਰ, ਪੀ.ਟੀ.ਓ ਆਪਰੇਟਿਡ ਬੰਡ ਫੋਰਮਰ, ਹਾਈ ਕਲੀਅਰੈਂਸ ਬੂਮ ਸਪਰੇਅਰ, ਨਰਸਰੀ ਸੀਡਰ,ਪੈਡੀ ਟਰਾਂਸਪਲਾਂਟਰਜ, ਡੀ.ਐਸ.ਆਰ ਡਰਿਲ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਲੱਕੀ ਸੀਡ ਡਰਿੱਲ, ਮੈਨੂਅਲ/ਵਾਪਰ ਸਪਰੇਅਰ ਮਸ਼ੀਨਾਂ ਲਈ ਕਿਸਾਨ ਵੀਰ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸਬਸਿਡੀ ਤੇ ਮੁਹੱਈਆਂ ਕਰਵਾਈਆਂ ਜਾ ਰਹੀਆਂ ਸਮੂਹ ਮਸ਼ੀਲਾਂ ਦੀ ਸੂਚੀ ਪੋਰਟਲ ਤੇ ਉੱਪਲੱਬਧ ਹੈ। ਕਸਟਮ ਹਾਈਰਿੰਗ ਸੈਂਟਰ ਸਥਾਪਿਤ ਕਰਨ ਲਈ ਵੀ ਪ੍ਰਤੀਬੇਨਤੀਆਂ ਪੋਰਟਲ ਰਾਹੀਂ ਦਿੱਤੀਆਂ ਜਾ ਸਕਦੀਆਂ ਹਨ। ਸਬਸਿਡੀ ਦੀ ਦਰ ਸਕੀਮ ਦੀਆਂ ਗਾਈਡਲਾਈਨਜ ਅਨੁਸਾਰ ਹੋਵੇਗੀ। ਸਬਸਿਡੀ ਲੈਣ ਦੇ ਚਾਹਵਾਨ ਮਿਤੀ 22 ਮਈ 2025 ਸ਼ਾਮ 5 ਵਜੇ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ agrimachinerypb.com ਪੋਰਟਲ ਰਾਹੀਂ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈਵਿਭਾਗ ਦੀ ਵੈਬਸਾਇਟ ਜਾਂ ਆਪਣੇ ਜ਼ਿਲ੍ਹੇ ਦੇ ਖੇਤੀਬਾੜੀ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।