Lok Milni

ਬਟਾਲਾ, 15 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਅਤੇ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਮੌਕੇ ’ਤੇ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਅਤੇ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਦੇ ਨਾਲ  ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਦੀਆਂ ਸੰਪੰਤੀ ਕੁਰਕ ਕੀਤੀਆਂ ਜਾ ਰਹੀਆਂ ਹਨ ਅਤੇ ਨਸ਼ੇ ਵਿਰੁੱਧ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਹੈ। ਉਨਾਂ ਕਿਹਾ ਕਿ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਲੋਕਾਂ ਦੇ ਸਹਿਯੋਗ ਨਾਲ ਸਮਾਜਿਕ ਬੁਰਾਈ ਨਸ਼ੇ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇਗਾ, ਜਿਸ ਲਈ ਸਰਕਾਰ ਵਚਨਬੱਧ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਪੰਜਾਬ ਸਰਕਾਰ ਵਲੋਂ ਲੋਕਹਿੱਤ ਵਿੱਚ ਲਏ ਫੈਸਲਿਆਂ ਜਾ ਜ਼ਿਕਰ ਦੱਸਿਆ ਕਿ ਜੇਕਰ ਬਿਜਲੀ ਦੀ ਗੱਲ ਕਰੀਏ ਤਾਂ ਸਰਕਾਰ ਵਲੋਂ 600 ਯੂਨਿਟ ਬਿਜਲੀ ਮਾਫ ਕੀਤੀ ਗਈ ਹੈ ਅਤੇ 90 ਫੀਸਦ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ। ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਦੇ ਮੰਤਵ ਤਹਿਤ ’ਸਕੂਲ ਆਫ ਐਂਮੀਨਸ’ ਖੋਲ੍ਹੇ ਗਏ ਹਨ ਅਤੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁਹੱਲਾ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ, ਜਿਥੇ ਰੋਜ਼ਾਨਾ ਮਰੀਜ਼ ਆਪਣਾ ਇਲਾਜ ਕਰਵਾ ਰਹੇ ਹਨ। ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਖੇਤਾਂ ਤੱਕ ਨਹਿਰੀ ਪਾਣੀ ਪੁਜਦਾ ਕੀਤਾ ਗਿਆ ਹੈ ਅਤੇ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।