ਫ਼ਰੀਦਕੋਟ 20 ਫ਼ਰਵਰੀ,2024(ਪੰਜਾਬੀ ਖ਼ਬਰਨਾਮਾ)
ਮਹੰਤ ਸ਼ੇਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਪਿੰਡ ਗੋਲੇਵਾਲਾ ਵਿਖੇ 8ਵੇਂ ਕਬੱਡੀ ਕੱਪ ਦਾ ਆਯੋਜਨ ਕੀਤਾ ਗਿਆ। ਕਬੱਡੀ ਕੱਪ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਟੀਮਾਂ ਨੂੰ ਇਨਾਮ ਵੰਡੇ।
ਸਪੀਕਰ ਸੰਧਵਾਂ ਨੇ ਕਿਹਾ ਕਿ ਖੇਡਾਂ ਰਾਹੀਂ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਹੋ ਸਕਦੀ ਹੈ, ਅਤੇ ਆਪਾਂ ਸਭ ਨੂੰ ਰਲ ਮਿਲ ਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਸਾਡਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਖੇਡਾਂ ਦਾ ਮਨੁੱਖ ਦੇ ਜੀਵਨ ਦੇ ਵਿੱਚ ਵਿਸ਼ੇਸ਼ ਮਹੱਤਵ ਹੈ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਲਈ ਰਾਜ ਪੱਧਰੀ ਖੇਡਾਂ ਕਰਵਾਈਆਂ ਗਈਆਂ ਸਨ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵਿੱਚ ਦਿਲਚਸਪੀ ਲੈਣੀ ਚਾਹੀਦੀ ਹੈ ਅਤੇ ਇਹ ਖੇਡ ਜ਼ਰੂਰ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਕੋਈ ਵੀ ਕਸਰ ਨਹੀਂ ਛੱਡੀ ਜਾ ਰਹੀ।
ਇਸ ਮੌਕੇ ਇਲਾਕੇ ਦੇ ਖੇਡ ਪ੍ਰੇਮੀ ਅਤੇ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਹਾਜ਼ਰ ਸਨ।