Education Revolution

ਫ਼ਰੀਦਕੋਟ, 20 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ, ਜਿਸ ਦੀ ਪ੍ਰਤੱਖ ਮਿਸਾਲ ਸਿੱਖਿਆ ਦੇ ਖੇਤਰ ਵਿੱਚ ਆਈ ਵੱਡੀ ਕ੍ਰਾਂਤੀ ਹੈ। ਇਹ ਪ੍ਰਗਟਾਵਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ 5 ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 27.34 ਲੱਖ ਦੀ ਲਾਗਤ ਨਾਲ ਕੀਤੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਵਿਧਾਇਕ  ਸਿੱਧੇ ਤੌਰ ‘ਤੇ ਰਾਬਤਾ ਕਰਕੇ ਉਨ੍ਹਾਂ ਦੀਆਂ ਜਰੂਰਤਾਂ ਨੂੰ ਤਰਜੀਹ ਦੇ ਆਧਾਰ ਉੱਤੇ ਪੂਰਾ ਕਰਨਾ ਯਕੀਨੀ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਛੇਤੀ ਹੀ ਸਿੱਖਿਆ ਦੇ ਖੇਤਰ ‘ਚ ਪੰਜਾਬ ਦੇਸ਼ ਵਿੱਚ ਮੋਹਰੀ ਸੂਬਾ ਬਣੇਗਾ।

ਵਿਧਾਇਕ ਸ. ਸੇਖੋਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਰਾਜੋਵਾਲਾ ਵਿਖੇ 2.25 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਪਹਿਲੂਵਾਲਾ ਵਿਖੇ 6.50 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਹੱਸਨਭੱਟੀ 8.09 ਲੱਖ, ਸਰਕਾਰੀ ਹਾਈ ਸਕੂਲ ਹੱਸਨਭੱਟੀ 6.25 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਸਟੇਸ਼ਨ ਗੋਲੇਵਾਲਾ 4.25 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ।ਜਿਸ ਵਿੱਚ ਸਕੂਲਾਂ ਦੀ ਚਾਰ ਦੀਵਾਰੀ ਅਤੇ ਮੇਜਰ ਰਿਪੇਅਰ ਆਦਿ ਸ਼ਾਮਲ ਸਨ ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸ.ਅਮਨਦੀਪ ਬਾਬਾ, ਸ.ਅਮਰਜੀਤ ਸਿੰਘ ਪਰਮਾਰ, ਸਿੱਖਿਆ ਕੋਆਰਡੀਨੇਟਰ ਹਲਕਾ ਫ਼ਰੀਦਕੋਟ, ਸਕੂਲ ਮੁੱਖੀ ਪਰਮਜੀਤ ਸਿੰਘ, ਹੈਡ ਟੀਚਰ ਪੂਨਮ ਸਟੇਸ਼ਨ ਗੋਲੇਵਾਲਾ ਤੋਂ ਇਲਾਵਾ ਸਕੂਲ ਦਾ ਸਟਾਫ ਹਾਜ਼ਰ ਸੀ ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।