ਸ਼੍ਰੀ ਮੁਕਤਸਰ ਸਾਹਿਬ, 20 ਫਰਵਰੀ (ਪੰਜਾਬੀ ਖ਼ਬਰਨਾਮਾ)

2013 ਬੈਚ ਦੇ ਆਈ.ਏ.ਐਸ. ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣਾ ਅਹੁਦਾ ਸੰਭਾਲਿਆ।  ਇਸ ਤੋਂ ਪਹਿਲਾਂ ਸ੍ਰੀ ਸੂਦਨ ਚੰਡੀਗੜ੍ਹ ਵਿਖੇ ਡਾਇਰੈਕਟਰ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਅਤੇ ਕੰਟਰੋਲਰ, ਪ੍ਰਿੰਟਿੰਗ ਅਤੇ ਸਟੇਸ਼ਨਰੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਹ ਇਸ ਤੋਂ ਪਹਿਲਾਂ ਵੀ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।

ਡਿਪਟੀ ਕਮਿਸ਼ਨਰ ਸ੍ਰੀ ਸੂਦਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਗਾਰਡ ਆਫ ਆਨਰ ਲਿਆ, ਜਿਸ ਦੌਰਾਨ ਜ਼ਿਲ੍ਹੇ ਦੇ ਅਧਿਕਾਰੀਆਂ ਵੱਲੋਂ ਉਹਨਾਂ ਨੂੰ ‘ਜੀ ਆਇਆਂ ਨੂੰ’ ਆਖਿਆ ਗਿਆ। ਸਮੂਹ ਉੱਚ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਨੇ ਗੈਰ ਰਸਮੀ ਗੱਲਬਾਤ ਕਰਦਿਆਂ ਜ਼ਿਲ੍ਹੇ ਦੀ ਕਾਰਜਸ਼ੈਲੀ ਅਤੇ ਕੰਮਾਂ ਬਾਰੇ ਜਾਣਕਾਰੀ ਇਕੱਤਰ ਕੀਤੀ। ਇਸ ਤੋਂ ਬਾਅਦ ਉਹਨਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਵੀ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਮੁਕਤਸਰ ਸਾਹਿਬ ਡਾ. ਨਯਨ, ਐਸ.ਡੀ.ਐਮ., ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ, ਐਸ.ਡੀ.ਐਮ., ਮਲੋਟ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਗਿੱਦੜਬਾਹਾ ਸ੍ਰੀ ਅਜੀਤ ਪਾਲ ਸਿੰਘ, ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਸੁਖਬੀਰ ਸਿੰਘ ਬਰਾੜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।