21 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਘਰੇਲੂ ਸ਼ੇਅਰ ਬਾਜ਼ਾਰ ਸੈਂਸੈਕਸ ਤੇ ਨਿਫਟੀ ਵਿਚ ਪਿਛਲੇ ਸੈਸ਼ਨ ਵਿਚ ਭਾਰੀ ਗਿਰਾਵਟ ਮਗਰੋਂ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਤੇਜ਼ੀ ਦੇਖਣ ਨੂੰ ਮਿਲੀ। ਬੰਬੇ ਸਟਾਕ ਐਕਸਚੇਂਜ (BSE) ਦਾ Sensex ਸ਼ੁਰੂਆਤੀ ਕਾਰੋਬਾਰ ਵਿਚ 267.68 ਅੰਕ ਚੜ੍ਹ ਕੇ 81,454.12 ਅੰਕਾਂ ਜਦੋਂਕਿ ਨੈਸ਼ਨਲ ਸਟਾਕ ਐਕਸਚੇਂਜ (NSE) ਦਾ ਨਿਫਟੀ 82.25 ਅੰਕ ਚੜ੍ਹ ਕੇ 24,766.15 ਨੁਕਤਿਆਂ ’ਤੇ ਪਹੁੰਚ ਗਿਆ।
Sensex ਵਿਚ ਸ਼ਾਮਲ 30 ਕੰਪਨੀਆਂ ਵਿਚੋਂ ਨੈਸਲੇ, ਐੱਚਡੀਐੱਫਸੀ ਬੈਂਕ, ਹਿੰਦੁਸਤਾਨ ਯੂਨੀਲੀਵਰ, ਮਾਰੂਤੀ, ਅਲਟਰਾਟੈੱਕ ਸੀਮਿੰਟ, ਆਈਸੀਆਈਸੀਆਈ ਬੈਂਕ, ਐਕਸਿਸ ਬੈਂਕ, ਟਾਟਾ ਕੰਸਲਟੈਂਸੀ ਸਰਵਸਿਜ਼, ਟਾਟਾ ਮੋਟਰਜ਼ ਤੇ ਭਾਰਤੀ ਸਟੇਟ ਬੈਂਕ ਸਭ ਤੋਂ ਵੱਧ ਮੁਨਾਫੇ ਵਿਚ ਰਹੇ।
ਈਟਰਨਲ, ਇੰਡਸਇੰਡ ਬੈਂਕ, ਅਡਾਨੀ ਪੋਰਟਸ ਅਤੇ ਕੋਟਕ ਮਹਿੰਦਰਾ ਬੈਂਕ ਦੇ ਸ਼ੇਅਰਾਂ ਵਿੱਚ ਗਿਰਾਵਟ ਆਈ। ਏਸ਼ਿਆਈ ਬਾਜ਼ਾਰਾਂ ਵਿੱਚ, ਸ਼ੰਘਾਈ ਐੱਸਐੱਸਈ ਕੰਪੋਜ਼ਿਟ, ਹਾਂਗ ਕਾਂਗ ਦਾ ਹੈਂਗ ਸੇਂਗ ਅਤੇ ਦੱਖਣੀ ਕੋਰੀਆ ਦਾ ਕੋਸਪੀ ਲਾਭ ਵਿੱਚ ਸਨ ਜਦੋਂ ਕਿ ਜਾਪਾਨ ਦਾ ਨਿੱਕੇਈ 225 ਘਾਟੇ ਵਿੱਚ ਸੀ। ਮੰਗਲਵਾਰ ਨੂੰ ਜ਼ਿਆਦਾਤਰ ਅਮਰੀਕੀ ਬਾਜ਼ਾਰ ਨਕਾਰਾਤਮਕ ਰੁਝਾਨ ਨਾਲ ਬੰਦ ਹੋਏ। ਉਧਰ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪੱਈਆ 9 ਪੈਸੇ ਡਿੱਗ ਕੇ 85.67 ਨੂੰ ਪਹੁੰਚ ਗਿਆ।
ਸੰਖੇਪ: ਘਰੇਲੂ ਸ਼ੇਅਰ ਬਾਜ਼ਾਰਾਂ ਵਿੱਚ ਸ਼ੁਰੂਆਤੀ ਕਾਰੋਬਾਰ ਦੌਰਾਨ ਤੇਜ਼ੀ ਦੇ ਨਿਸ਼ਾਨ ਮਿਲੇ, ਜਿਸ ਨਾਲ ਨਿਵੇਸ਼ਕਾਂ ਵਿੱਚ ਉਮੀਦ ਵਧੀ।