ਬਰਨਾਲਾ, 22 ਮਈ
    ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੌਰਾਨ ਬਰਨਾਲਾ ਹਲਕੇ ਦੇ ਪਿੰਡਾਂ ਬਡਬਰ, ਭੂਰੇ ਤੇ ਹਰੀਗੜ੍ਹ ਵਿਚ ਪਿੰਡਾਂ ਦੇ ਪਹਿਰੇਦਾਰਾਂ ਅਤੇ ਹੋਰ ਵਾਸੀਆਂ ਦੀ ਇੱਕਤਰਤਾ ਕੀਤੀ ਗਈ।
  ਇਸ ਮੌਕੇ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਮੁਹਿੰਮ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਅਜਿਹੀ ਪਹਿਲਕਦਮੀ ਹੈ ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ।
 ਓਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ । ਉਹਨਾਂ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਹੁਣ ਨਸ਼ਿਆਂ ਦੇ ਦਲਦਲ ਵਿੱਚੋਂ ਨਿਕਲ ਰਹੀ ਹੈ ਅਤੇ ਪੰਜਾਬ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਵੱਲ ਵਧ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਪੁਲਿਸ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਪੂਰੀ ਖੁੱਲ੍ਹ ਦਿੱਤੀ ਹੈ ਕਿ ਨਸ਼ਿਆਂ ਦਾ ਵਪਾਰੀ ਭਾਵੇਂ ਕੋਈ ਵੀ ਹੋਵੇ ਉਸਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।
ਇਸ ਮੌਕੇ ਉਨ੍ਹਾਂ ਪਿੰਡਾਂ ਦੇ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ।
     ਇਸ ਮੌਕੇ ਐੱਸਡੀਐਮ ਬਰਨਾਲਾ ਸ. ਹਰਪ੍ਰੀਤ ਸਿੰਘ ਅਟਵਾਲ ਨੇ ਕਿਹਾ ਕਿ ਪਿੰਡਾਂ ਦੇ ਪਹਿਰੇਦਾਰ ਅਤੇ ਹੋਰ ਮੋਹਤਬਰ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਜੇਕਰ ਤੁਹਾਡੇ ਆਸ ਪਾਸ ਕੋਈ ਨਸ਼ੇ ਦਾ ਆਦੀ ਹੈ ਤਾਂ ਉਸਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰ ਦਾਖ਼ਲ ਕਰਾਇਆ ਜਾਵੇ।
         ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਧਨੌਲਾ ਗੁਰਜੋਤ ਸਿੰਘ ਭੱਠਲ, ਬੀ ਡੀ ਪੀ ਓ ਬਰਨਾਲਾ ਸੁਖਵਿੰਦਰ ਸਿੰਘ ਸਿੱਧੂ,
ਸਿਹਤ ਵਿਭਾਗ ਤੋਂ ਬਲਰਾਜ ਸਿੰਘ ਬੀ ਈ ਈ, ਬਲਾਕ ਪ੍ਰਧਾਨ ਗੁਰਮੀਤ ਸਿੰਘ ਕਾਕਾ, ਸਰਪੰਚ ਬਡਬਰ ਹਰਬੰਸ ਕੌਰ, ਸਰਪੰਚ ਬਾਜ਼ੀਗਰ ਬਸਤੀ ਬਡਬਰ ਕ੍ਰਿਸ਼ਨ ਮਛਾਲ, ਸਰਪੰਚ ਹਰੀਗੜ੍ਹ ਹਰਦੀਪ ਸਿੰਘ, ਸਰਪੰਚ ਭੂਰੇ ਗੁਰਦੀਪ ਸਿੰਘ ਤੇ ਹੋਰ ਪੰਚਾਇਤ ਮੈਂਬਰ ਅਤੇ ਮੋਹਤਬਰ ਮੌਜੂਦ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।