ਫਾਜ਼ਿਲਕਾ, 26 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫਸਰ ਰਜਿੰਦਰ ਕੁਮਾਰ ਕੰਬੋਜ ਨੇ ਦੱਸਿਆ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 30 ਮਈ 2025 ਨੂੰ ਸਵੇਰੇ 9:30 ਵਜੇ ਸਾਊਣੀ ਦੀਆਂ ਫਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਡ੍ਰੀਮ ਵਿਲਾ ਪੈਲਸ, ਸ੍ਰੀ ਮੁਕਤਸਰ ਸਾਹਿਬ ਰੋਡ, ਜਲਾਲਾਬਾਦ ਵਿਖੇ ਲਗਾਇਆ ਜਾ ਰਿਹਾ ਹੈ। ਉਹਨਾਂ ਨੇ ਕਿਸਾਨਾਂ ਨੂੰ ਇਸ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ।