26 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਇੱਕ ਵੱਡੀ ਸਹੂਲਤ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਅੱਜ ਮੋਹਾਲੀ ਤੋਂ ‘ਈਜ਼ੀ ਰਜਿਸਟ੍ਰੇਸ਼ਨ ਸਿਸਟਮ’ ਦੀ ਸ਼ੁਰੂਆਤ ਕੀਤੀ ਗਈ। ਇਸ ਨਵੀਂ ਪ੍ਰਣਾਲੀ ਰਾਹੀਂ ਜ਼ਮੀਨ ਅਤੇ ਜਾਇਦਾਦ ਦੀ ਰਜਿਸਟਰੇਸ਼ਨ ਹੁਣ ਹੋਰ ਵੀ ਸਰਲ ਅਤੇ ਪਾਰਦਰਸ਼ੀ ਹੋ ਜਾਵੇਗੀ। ਇਸ ਸਿਸਟਮ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕੀਤਾ ਗਿਆ ਹੈ।
ਇਹ ਹੋਵੇਗਾ ਨਵਾਂ ਸਿਸਟਮ ?
ਲੋਕਾਂ ਨੂੰ ਰਜਿਸਟ੍ਰਰੀ ਲਈ ਲੰਬੀਆਂ ਪ੍ਰਕਿਰਿਆਵਾਂ ਵਿੱਚੋਂ ਨਹੀਂ ਗੁਜ਼ਰਨਾ ਪਵੇਗਾ
ਸਿਸਟਮ ਨੂੰ ਪੂਰੀ ਤਰ੍ਹਾਂ ਡਿਜੀਟਲ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ
ਵਿਚੋਲਿਆਂ ਅਤੇ ਦਲਾਲਾਂ ਦੀ ਭੂਮਿਕਾ ਖਤਮ ਹੋ ਜਾਵੇਗੀ, ਜਿਸ ਨਾਲ ਭ੍ਰਿਸ਼ਟਾਚਾਰ ‘ਤੇ ਰੋਕ ਲੱਗੇਗੀ
ਲੋਕ ਘੱਟ ਸਮੇਂ ਅਤੇ ਘੱਟ ਕੀਮਤ ‘ਤੇ ਰਜਿਸਟ੍ਰੇਸ਼ਰੀ ਕਰਵਾ ਸਕਣਗੇ।
ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਪਾਰਦਰਸ਼ਤਾ ਅਤੇ ਸਹੂਲਤ ਦੋਵੇਂ ਵਧਣਗੇ।
ਸਰਕਾਰ ਦਾ ਮੰਨਣਾ ਹੈ ਕਿ ਇਹ ਨਵੀਂ ਪ੍ਰਣਾਲੀ ਨਾ ਸਿਰਫ਼ ਆਮ ਲੋਕਾਂ ਨੂੰ ਰਾਹਤ ਦੇਵੇਗੀ, ਸਗੋਂ ਰਜਿਸਟਰੀ ਪ੍ਰਕਿਰਿਆ ਵਿੱਚ ਭ੍ਰਿਸ਼ਟਾਚਾਰ ਨੂੰ ਵੀ ਰੋਕੇਗੀ। ਹੁਣ ਤੱਕ ਬਹੁਤ ਸਾਰੇ ਲੋਕ ਰਜਿਸਟਰੀ ਦੇ ਨਾਮ ‘ਤੇ ਧੋਖਾਧੜੀ ਦਾ ਸ਼ਿਕਾਰ ਹੁੰਦੇ ਸਨ, ਪਰ ਹੁਣ ਇਸ ਪ੍ਰਣਾਲੀ ਨਾਲ ਇਹ ਸਭ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ।
ਸੰਖੇਪ: ਪੰਜਾਬ ਸਰਕਾਰ ਵੱਲੋਂ ਨਵੇਂ ਰਜਿਸਟ੍ਰੀ ਸਿਸਟਮ ਦੀ ਸ਼ੁਰੂਆਤ ਨਾਲ ਜਾਇਦਾਦ ਰਜਿਸਟਰੀ ਦੀ ਪ੍ਰਕਿਰਿਆ ਹੋਈ ਆਸਾਨ, ਲੋਕਾਂ ਨੂੰ ਮਿਲੀ ਵੱਡੀ ਸਹੂਲਤ।