Nasha Mukhti

ਬੱਲੂਆਣਾ (ਫਾਜ਼ਿਲਕਾ), 26 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਦੋਂ ਨਸ਼ਾ ਮੁੱਕੇਗਾ ਤਾਂ ਸਾਡੀ ਤੰਦਰੁਸਤ ਜਵਾਨੀ ਰੰਗਲਾ ਪੰਜਾਬ ਸਿਰਜਣ ਵਿੱਚ ਅਹਿਮ ਭੂਮਿਕਾ ਨਿਭਾਏਗੀ।
 ਅੱਜ ਵਿਧਾਨ ਸਭਾ ਹਲਕੇ ਦੇ ਪਿੰਡ ਰਾਮਸਰਾ, ਰਾਜਾਂ ਵਾਲੀ ਅਤੇ ਦੁਤਾਰਾਂ ਵਾਲੀ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਕਰਵਾਈਆਂ ਗ੍ਰਾਮ ਸਭਾਵਾਂ ਨੂੰ ਸੰਬੋਧਨ ਕਰਦਿਆਂ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਅਸੀਂ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਇਸ ਮੁਹਿੰਮ ਨੂੰ ਹੁਣ ਮੁਕਾਮ ਤੱਕ ਪਹੁੰਚਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਜੇਕਰ ਕੋਈ ਪਿੰਡ ਵਿੱਚ ਨਸ਼ੇ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿਓ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਦੋਸ਼ੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਉਹਨਾਂ ਨੇ ਅਪੀਲ ਕੀਤੀ ਕਿ ਜੋ ਨਸ਼ੇ ਤੋਂ ਪੀੜਿਤ ਹਨ ਉਨਾਂ ਦਾ ਇਲਾਜ ਕਰਵਾਇਆ ਜਾਵੇ ਅਤੇ ਇਸ ਗੱਲ ਨੂੰ ਛੁਪਾਇਆ ਨਾ ਜਾਵੇ। ਉਹਨਾਂ ਨੇ ਕਿਹਾ ਕਿ ਇਲਾਜ ਸਰਕਾਰ ਵੱਲੋਂ ਮੁਫਤ ਕੀਤਾ ਜਾਂਦਾ ਹੈ।
ਇਸ ਮੌਕੇ ਉਨਾਂ ਨੇ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਹੁਨਰ ਨਾਲ ਜੋੜਨ ਲਈ ਹਲਕੇ ਵਿੱਚ ਇੱਕ ਆਈਟੀਆਈ ਵੀ ਜਲਦੀ ਖੋਲੀ ਜਾਵੇਗੀ। ਉਹਨਾਂ ਨੇ ਕਿਹਾ ਕਿ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ । ਇਸ ਮੌਕੇ ਉਨਾਂ ਨੇ ਪਿੰਡ ਰਾਮਸਰਾ ਦੇ ਵਿਕਾਸ ਲਈ 60 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਉਨਾਂ ਨੇ ਪਿੰਡ ਵਾਸੀਆਂ ਨੂੰ ਨਸ਼ੇ ਖਿਲਾਫ ਇੱਕ ਜੁੱਟ ਹੋਣ ਦੀ ਸਹੁੰ ਵੀ ਚੁਕਾਈ। ਇਸ ਮੌਕੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅੰਤਰਪ੍ਰੀਤ ਸਿੰਘ, ਸਰਪੰਚ ਵਿਕਰਮ ਕੜਵਾਸਰਾ, ਸੁਧੀਰ ਕੂਕਨਾ, ਸੁਸ਼ੀਲ ਕੜਵਾਸਰਾ ਸਮੇਤ ਹੋਰ ਆਗੂ ਅਤੇ ਪਤਵੰਤੇ ਵੀ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।