ਸੰਗਰੂਰ, 20 ਫ਼ਰਵਰੀ (ਪੰਜਾਬੀ ਖ਼ਬਰਨਾਮਾ)

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਚਲਾਈ ਜਾ ਰਹੀ ‘ਚੋਣ ਦਾ ਪਰਵ’ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਵੈਨ ਨੂੰ ਸਵੀਪ ਨੋਡਲ ਅਫਸਰ ਡਾ. ਵਿਨੀਤ ਕੁਮਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੀਪ ਨੋਡਲ ਅਫ਼ਸਰ
ਡਾ. ਵਿਨੀਤ ਕੁਮਾਰ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਜਾ ਕੇ ਵੋਟਰਾਂ ਨੂੰ ਈਵੀਐੱਮ ਤੇ ਵੀਵੀ ਪੀਏਟੀ ਦੇ ਕੰਮਕਾਜ ਬਾਰੇ ਜਾਗਰੂਕ ਕਰੇਗੀ ਅਤੇ ਇਸਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਵੇਗੀ। ਉਨ੍ਹਾਂ ਦੱਸਿਆ ਕਿ ਇਸ ਜਾਗਰੂਕਤਾ ਵੈਨ ਦਾ ਉਦੇਸ਼ ਵੋਟਰਾਂ ਖਾਸ ਕਰਕੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਵੈਨ 28 ਫ਼ਰਵਰੀ ਤੱਕ ਜ਼ਿਲ੍ਹੇ ਅੰਦਰ ਪੈਂਦੇ ਹਲਕਿਆਂ ਵਿਚ ਨਿਰਧਾਰਿਤ ਰੂਟ ਪਲਾਨ ਅਨੁਸਾਰ ਵੋਟਰਾਂ ਨੂੰ ਜਾਗਰੂਕ ਕਰੇਗੀ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਇਸ ਸੰਵਿਧਾਨਿਕ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ ਕਿਉਂਕਿ ਸਾਡੀ ਵੋਟ ‘ਤੇ ਹੀ ਸਾਡਾ ਅਤੇ ਸਾਡੇ ਦੇਸ਼ ਦਾ ਭਵਿੱਖ ਨਿਰਭਰ ਕਰਦਾ ਹੈ। ਉਨ੍ਹਾਂ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨ ਵੋਟਰਾਂ ਨੂੰ ਵੀ ਆਪਣੀ ਵੋਟ ਬਣਵਾਉਣ ਦੀ ਅਪੀਲ ਕੀਤੀ। ਇਸ ਮੌਕੇ ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਚੋਣ ਕਾਨੂੰਗੋ ਸੰਦੀਪ ਸਿੰਘ ਅਤੇ ਸਵੀਪ ਗਤੀਵਿਧੀਆਂ ਨਾਲ ਸਬੰਧਤ ਹੋਰ ਅਧਿਕਾਰੀ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।