ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 27 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਦੌਰਾਨ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਵਲੋਂ ਪਿੰਡ ਅੱਤੇਪੁਰ ਵਿੱਖੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਪ੍ਰੇਰਿਤ ਕੀਤਾ ਤੇ ਨਸ਼ਿਆਂ ਖਿਲਾਫ ਲੜਨ ਦੀ ਸਹੁੰ ਚੁਕਾਈ।
ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪ੍ਰਚੰਡ ਰੂਪ ‘ਚ ਛੇੜੇ ਗਏ ਯੁੱਧ ਨਸ਼ਿਆਂ ਵਿਰੁੱਧ ਅੱਗੇ ਨਸ਼ਾ ਤਸਕਰਾਂ ਨੂੰ ਆਪਣੇ ਗੋਡੇ ਟੇਕਣੇ ਹੀ ਪੈਣਗੇ , ਕਿਉਂਕਿ ਮਾਨ ਸਰਕਾਰ ਨੇ ਨਸ਼ਾ ਤਸਕਰੀ ਵਿਰੁੱਧ ਸਖਤ ਰੁਖ ਅਪਣਾਇਆ ਹੈ।
ਉਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ‘ਚ ਧਕੇਲਣ ਲਈ ਕੋਈ ਕਸਰ ਨਹੀਂ ਛੱਡੀ ਪਰ ਹੁਣ ਮੁੱਖ ਮੰਤਰੀ ਪੰਜਾਬ ਦੀ ਅਗਵਾਈ ‘ਚ ‘ਬਦਲਦਾ ਪੰਜਾਬ-ਰੰਗਲਾ ਪੰਜਾਬ’ ਦੀ ਸਿਰਜਣਾ ਹੋ ਰਹੀ ਹੈ। ਉਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਨਾਮੁਰਾਦ ਬਿਮਾਰੀ ਨਸ਼ੇ ਨੂੰ ਜੜੋਂ ਖਤਮ ਕੀਤਾ ਜਾਵੇਗਾ।
ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡ, ਕਸਬਿਆਂ ਦੇ ਸਬਿਰਾਂ ਤੱਕ ਪੁਹੰਚ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਵਿਰੁੱਧ ਲਾਮਬੰਦ ਕਰਨ ਦੇ ਨਾਲ-ਨਾਲ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੇ ਜਾਲ ਵਿੱਚ ਫਸ ਗਏ ਹਨ, ਉਨਾਂ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸਾ ਛੁਡਾਊ ਕੇਂਦਰਾਂ ਵਿੱਚ ਨਸ਼ਾ ਪੀੜਤਾਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ।