Sherry Kalsi

ਬਟਾਲਾ, 28 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਨੂੰ ਖਤਮ ਕਰਨ ਲੲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾਂ ਨੂੰ ਲੋਕਾਂ ਨੂੰ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਲੋਕ ਇਸ ਬੁਰਾਈ ਨੂੰ ਖਤਮ ਕਰਨ ਲਈ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕਰ ਰਹੇ ਹਨ।

 ਇਹ ਪ੍ਰਗਟਾਵਾ ਕਰਦਿਆਂ ਪੰਜਾਬ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਅਤੇ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪਿੰਡਾਂ, ਕਸਬਿਆਂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਸਹੁੰ ਚੁਕਾਈ ਜਾ ਰਹੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਅਤੇ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਦੇ ਨਾਲ  ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਦੀਆਂ ਸੰਪੰਤੀ ਕੁਰਕ ਕੀਤੀਆਂ ਗਈਆਂ ਹਨ ਅਤੇ ਨਸ਼ੇ ਵਿਰੁੱਧ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਉਨਾਂ ਵਲੋਂ ‘ਨਸ਼ਾ ਮੁਕਤੀ ਯਾਤਰਾ’ ਤਹਿਤ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਜਨ ਸਭਾਵਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕ ਇਸ ਮੁਹਿੰਮ ਦਾ ਭਰਵਾਂ ਸਾਥ ਦੇ ਰਹੇ ਹਨ। ਉਨਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਨਸ਼ਿਆਂ ਨੂੰ ਖਤਮ ਕੀਤਾ ਜਾਵੇਗਾ ਅਤੇ ਇਸ ਮੁਹਿੰਮ ਵਿੱਚ ਬੱਚੇ, ਨੋਜਵਾਨ ਤੇ ਔਰਤਾਂ ਵਲੋਂ ਵੀ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।