30 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਬਾਰਾਮੂਲਾ ਦੇ ਉਰੀ ‘ਚ ਪੁਲਿਸ ਦੀ ਜੀਪ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਹਾਦਸੇ ‘ਚ 8 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਜੀਪ ਮੁਲਾਜ਼ਮਾਂ ਨੂੰ ਡਿਊਟੀ ‘ਤੇ ਲੈ ਕੇ ਜਾ ਰਹੀ ਸੀ। ਇਹ ਹਾਦਸਾ ਟਵਿਨ ਬ੍ਰਿਜ ਇਲਾਕੇ ਨੇੜੇ ਵਾਪਰਿਆ ਹੈ।
ਸੰਖੇਪ: ਡਿਊਟੀ ਲਈ ਜਾ ਰਹੇ ਪੁਲਿਸ ਮੁਲਾਜ਼ਮਾਂ ਨਾਲ ਵੱਡਾ ਹਾਦਸਾ ਵਾਪਰਿਆ। ਇਸ ਦੁਰਘਟਨਾ ਵਿੱਚ 8 ਪੁਲਿਸ ਕਰਮਚਾਰੀ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਭੇਜਿਆ ਗਿਆ।