Drug Rehab

ਸ੍ਰੀ ਚਮਕੌਰ ਸਾਹਿਬ, 02 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜਿੱਥੇ ਰਾਜ ਵਿਚ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਕੇ ਨਸ਼ਿਆਂ ਦੀ ਸਪਲਾਈ ਨੂੰ ਠੱਲ੍ਹ ਪਾਈ ਗਈ ਹੈ ਜਿਸ ਉਪਰੰਤ ਹੁਣ ਨਸ਼ੇ ਦੀ ਆਦਤ ਤੋਂ ਪੀੜਤ ਨੌਜਵਾਨ ਆਪਣਾ ਇਲਾਜ ਕਰਵਾ ਰਹੇ ਹਨ ਅਤੇ ਨਸ਼ਾ ਮੁਕਤੀ ਕੇਂਦਰ ਵਿੱਚ ਮਰੀਜ਼ਾਂ ਨੂੰ ਬਿਹਤਰ ਇਲਾਜ਼ ਸੇਵਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨ ਤੰਦਰੁਸਤ ਹੋ ਕੇ ਮੁੜ ਤੋਂ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਸਕਣ। 

ਨਸ਼ਾ ਮੁਕਤੀ ਯਾਤਰਾਵਾਂ ਦੀ ਇਸ ਲੜੀ ਤਹਿਤ ਵਿਧਾਇਕ ਹਲਕਾ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਪਿੰਡ ਭੂਰੜੇ (ਭੂਰੜੇ, ਸੈਦਪੁਰ), ਪਿੱਪਲਮਾਜਰਾ (ਪਿੱਪਲ ਮਾਜਰਾ, ਗੋਬਿੰਦਪੁਰ, ਢੇਸਪੁਰ), ਚੂਹੜਮਾਜਰਾ (ਚੂਹੜਮਾਜਰਾ, ਰੁੜਕੀ ਹੀਰਾਂ), ਲੁਠੇੜੀ (ਲੁਠੇੜੀ, ਅਮਰਾਲੀ, ਮਾਜਰੀ), ਰੌਣੀ ਕਲਾਂ (ਰੌਣੀ ਕਲਾਂ, ਰਾਮਗੜ੍ਹ, ਚੱਕਲਾਂ) ਅਤੇ ਰੌਣੀ ਖੁਰਦ (ਰੌਣੀ ਖੁਰਦ, ਬੱਲਾਂ ਕਲਾਂ, ਊਧਮਪੁਰ) ਵਿੱਚ ਨਸ਼ਾ ਮੁਕਤੀ ਯਾਤਰਾਵਾਂ ਵਿੱਚ ਸ਼ਿਰਕਤ ਕੀਤੀ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ।

ਇਸ ਮੌਕੇ ਆਯੋਜਿਤ ਜਾਗਰੂਕਤਾ ਸਮਾਗਮਾਂ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਨੌਜਵਾਨੀ ਨੂੰ ਇਸ ਤੋਂ ਬਚਾਉਣਾ ਹੈ। 

ਉਨ੍ਹਾਂ ਕਿਹਾ ਕਿ ਨਸ਼ਾ ਜੋ ਸਾਡੀ ਨੌਜਵਾਨ ਪੀੜ੍ਹੀ ਦੀ ਜਿੰਦਗੀ ਨੂੰ ਲਗਾਤਾਰ ਤਬਾਹ ਕਰ ਰਿਹਾ ਸੀ ਅਤੇ ਲੋਕਾਂ ਦੇ ਘਰ ਬਰਬਾਦ ਕਰ ਰਿਹਾ ਸੀ। ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਅੱਜ ਕਾਫ਼ੀ ਹੱਦ ਤੱਕ ਇਸ ਬੁਰਾਈ ਤੋਂ ਰਾਹਤ ਮਿਲੀ ਹੈ।

ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਤੌਰ ਉੱਤੇ ਖਾਤਮਾ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਬਹੁਤ ਜਰੂਰਤ ਹੈ। ਲੋਕਾਂ ਦੇ ਸਹਿਯੋਗ ਤੋਂ ਬਿਨ੍ਹਾਂ ਇਹ ਅਸੰਭਵ ਸੀ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਪਿੰਡਾ ਵਿਚ ਇਕ ਪਹਿਰੇਦਾਰਾਂ ਦੀ ਤਰ੍ਹਾਂ ਕੰਮ ਕਰੋ, ਕਿਸੇ ਵੀ ਨਸ਼ਾ ਵੇਚਣ ਵਾਲੇ ਦਾ ਸਾਥ ਨਾ ਦਿੱਤਾ ਜਾਵੇ। ਜੇਕਰ ਪਿੰਡਾਂ ਵਿਚ ਕੋਈ ਨਸ਼ਾ ਖਾਂਦਾ ਦਿਖਾਈ ਦਿੰਦਾ ਹੈ ਤਾਂ ਉਸ ਨੂੰ ਨਸ਼ਾ ਛੁਡਾਓ ਕੇਂਦਰਾਂ ਵਿਚ ਭਰਤੀ ਕਰਵਾਇਆ ਜਾਵੇ, ਜਿੱਥੇ ਉਨ੍ਹਾਂ ਦਾ ਇਲਾਜ਼ ਹੋ ਸਕੇ।

ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਵਾਈ ਗਈ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ ਗਈ।

ਇਸ ਮੌਕੇ ਬੀਡੀਪੀਓ ਸ੍ਰੀ ਚਮਕੌਰ ਸਾਹਿਬ ਅਜੈਬ ਸਿੰਘ, ਹਲਕਾ ਕੋਆਰਡੀਨੇਟਰ ਪ੍ਰਸ਼ੋਤਮ ਸਿੰਘ ਮਾਹਲ, ਬੀਰਦਵਿੰਦਰ ਸਿੰਘ, ਰਾਜਿੰਦਰ ਸਿੰਘ ਰਾਜਾ, ਰਾਬਿੰਦਰ ਸਿੰਘ ਰੱਬੀ ਅਤੇ ਹੋਰ ਪਤਵੰਤੇ ਸੱਜਣ ਹਾਜਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।