Quit Addiction

ਸ੍ਰੀ ਚਮਕੌਰ ਸਾਹਿਬ, 04 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਦ੍ਰਿੜਤਾ ਅਤੇ ਸਵੈ ਇੱਕਛਾ ਨਾਲ ਇਲਾਜ ਕਰਵਾਕੇ ਨਸ਼ਾ ਛੱਡਣਾ ਬਹੁਤ ਅਸਾਨ ਹੈ ਅਤੇ ਜੇਕਰ ਅਸੀਂ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਨਸ਼ੇ ਦੀ ਆਦਤ ਤੋਂ ਪੀੜਤ ਨੌਜਵਾਨਾਂ ਨੂੰ ਲਗਾਤਾਰ ਪ੍ਰੇਰਿਤ ਕਰਦੇ ਹਾਂ ਕਿ ਤੁਸੀਂ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿੱਚ ਆਪਣਾ ਇਲਾਜ ਕਰਵਾਓ ਤਾਂ ਅਸੀਂ ਬਹੁਤ ਜਲਦ ਇਕ ਤੰਦਰੁਸਤ ਸਮਾਜ ਸਿਰਜਣ ਦੇ ਮੰਤਵ ਨੂੰ ਹਾਸਲ ਕਰ ਲਵਾਂਗੇ। 

ਵਿਧਾਇਕ ਡਾ. ਚਰਨਜੀਤ ਸਿੰਘ ਪਿੰਡ ਮਹਿਤੋਤ (ਫਤਿਹਪੁਰ), ਖੋਖਰ (ਡੱਲਾ), ਮੱਕੋਵਾਲ (ਸੁਲਤਾਨਪੁਰ), ਮੱਕੋਵਾਲ ਨਵਾਂ (ਸਾਰੰਗਪੁਰ), ਰਾਮਪੁਰ (ਫੱਸੇ) ਅਤੇ ਰਸੀਦਪੁਰ (ਧੂਮੇਵਾਲ) ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚਕਾਉਣ ਉਪਰੰਤ ਆਪਣੇ ਸੰਬੋਧਨ ਵਿੱਚ ਕਿਹਾ ਕਿ ਹਾਂ-ਪੱਖੀ ਗੱਲਬਾਤ ਕਰਕੇ ਕਿਸੇ ਵੀ ਗੁੰਮਰਾਹ ਹੋਏ ਨੌਜਵਾਨ ਨੂੰ ਸਮਝਾਇਆ ਜਾ ਸਕਦਾ ਹੈ ਪਰ ਦੇਖਣ ਵਿੱਚ ਆਉਂਦਾ ਹੈ ਕਿ ਨਸ਼ੇ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਸਹੀ ਦਿਸ਼ਾ ਹੀ ਨਹੀਂ ਦਿੱਤੀ ਜਾਂਦੀ ਤਾਂ ਜੋ ਇਹ ਪੀੜਤ, ਮਾਨਸਿਕ ਤੌਰ ਉੱਤੇ ਬਿਮਾਰੀਆਂ ਦਾ ਇਲਾਜ ਕਰਵਾ ਕੇ ਠੀਕ ਹੋ ਸਕਣ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਵੱਡੇ ਪੱਧਰ ਤੇ ਜਾਗਰੂਕ ਕਰਨ ਲਈ ਹੀ ਇਹ ਨਸ਼ਾ ਮੁਕਤੀ ਯਾਤਰਾ ਕੀਤੀ ਜਾ ਰਹੀ ਹੈ ਜਿਸ ਤਹਿਤ ਸਰਕਾਰ ਨਸ਼ਾ ਪੀੜਤਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿੱਚ ਮੁਫ਼ਤ ਇਲਾਜ ਮੁਹਈਆ ਕਰਵਾ ਰਹੀ ਹੈ। 

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮਾਂ-ਬਾਪ ਨੂੰ ਇਲਾਜ ਕਰਵਾਉਣ ਵਿੱਚ ਦਿੱਕਤ ਆ ਰਹੀ ਹੈ ਤਾਂ ਉਨ੍ਹਾਂ ਨੂੰ ਸੰਪਰਕ ਕੀਤਾ ਜਾਵੇ ਤਾਂ ਜੋ ਇਕ ਵੀ ਮਰੀਜ਼ ਇਲਾਜ ਤੋਂ ਵਾਂਝਾ ਨਾ ਰਹਿ ਜਾਵੇ।

ਉਨ੍ਹਾਂ ਕਿਹਾ ਕਿ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜਿਲ੍ਹਾ ਹਸਪਤਾਲ ਰੂਪਨਗਰ ਦੇ ਨਸ਼ਾ ਮੁਕਤੀ ਕੇਂਦਰ ਮੁਕੰਮਲ ਪ੍ਰਬੰਧ ਕੀਤੇ ਗਏ ਹਨ ਅਤੇ ਕੋਈ ਵੀ ਨਸ਼ਾ ਪੀੜਤ ਇੱਥੋਂ ਆਪਣਾ ਮੁਫ਼ਤ ਇਲਾਜ ਕਰਵਾ ਸਕਦਾ ਹੈ ਜਿੱਥੇ ਮਰੀਜ਼ਾਂ ਦੀ ਸ਼ਨਾਖ਼ਤ ਵੀ ਗੁਪਤ ਰੱਖੀ ਜਾਂਦੀ ਹੈ।

ਵਿਧਾਇਕ ਡਾ. ਚਰਨਜੀਤ ਸਿੰਘ ਪਿੰਡ ਮਹਿਤੋਤ (ਫਤਿਹਪੁਰ), ਖੋਖਰ (ਡੱਲਾ), ਮੱਕੋਵਾਲ (ਸੁਲਤਾਨਪੁਰ), ਮੱਕੋਵਾਲ ਨਵਾਂ (ਸਾਰੰਗਪੁਰ), ਰਾਮਪੁਰ (ਫੱਸੇ) ਅਤੇ ਰਸੀਦਪੁਰ (ਧੂਮੇਵਾਲ) ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚਕਾਉਣ ਉਪਰੰਤ ਆਪਣੇ ਸੰਬੋਧਨ ਵਿੱਚ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਗੇ ਕਿਹਾ ਕਿ ਪਹਿਲਾਂ ਹੀ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਕੇ ਨਸ਼ਿਆਂ ਦੇ ਕਾਰੋਬਾਰ ਤੇ ਕਾਫੀ ਕਾਬੂ ਪਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਸਭ ਦੇ ਸਹਿਯੋਗ ਦੀ ਜ਼ਰੂਰਤ ਹੈ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ।

ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਸੂਬੇ ਦੇ ਹਰ ਪਿੰਡ, ਗਲੀ ਮੁਹੱਲੇ, ਸ਼ਹਿਰ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲਿਆ ਹੈ ਅਤੇ ਜਲਦ ਹੀ ਪੰਜਾਬ ਮੁੜ ਤੋਂ ਤੰਦਰੁਸਤ ਪੰਜਾਬ ਬਣ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਚਾਇਤ ਵਿਭਾਗ, ਸਿਹਤ ਵਿਭਾਗ, ਪੁਲਿਸ ਵਿਭਾਗ ਦੇ ਸਹਿਯੋਗ ਨਾਲ ਗ੍ਰਾਮ ਸਭਾਵਾਂ, ਪਿੰਡ ਵਾਸੀਆ, ਪਿੰਡ ਰੱਖਿਆ ਕਮੇਟੀਆਂ, ਯੂਥ ਕਲੱਬਾਂ ਤੇ ਵੱਡੀ ਗਿਣਤੀ ਵਿੱਚ ਇਕੱਠ ਕਰਕੇ ਕੀਤੇ ਜਾ ਰਹੇ ਜਾਗਰੂਕਤਾ ਸਮਾਗਮਾਂ ਦੇ ਸਾਰਥਿਕ ਸਿੱਟੇ ਨਿਕਲਣੇ ਸ਼ੁਰੂ ਹੋ ਗਏ ਹਨ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦੀ ਦਲਦਲ ਵਿੱਚ ਫਸੇ ਲੋਕਾਂ ਨਾਲ ਹਮਦਰਦੀ ਭਰਿਆ ਰਵੱਈਆ ਅਪਣਾਇਆ ਜਾਵੇ ਅਤੇ ਨਸ਼ੇ ਦੇ ਆਦੀਆਂ ਨੂੰ ਨਸ਼ੇ ਛੱਡਣ ਵਿੱਚ ਸਹਿਯੋਗ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ।

ਇਸ ਮੌਕੇ ਐੱਸਐੱਚਓ ਗੁਰਪ੍ਰੀਤ ਸਿੰਘ, ਹਲਕਾ ਕੋਆਰਡੀਨੇਟਰ ਪ੍ਰਸ਼ੋਤਮ ਸਿੰਘ ਮਾਹਲ, ਰਾਜਿੰਦਰ ਸਿੰਘ ਰਾਜਾ, ਪੀਏ ਸ਼੍ਰੀ ਚੰਦ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।