Malaria Awareness

ਫਾਜ਼ਿਲਕਾ, 05 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਪੰਕਜ ਚੌਹਾਨ ਦੇ ਯੋਗ ਅਗਵਾਈ ਅਤੇ ਐਸ ਆਈ ਵਿਜੇ ਕੁਮਾਰ ਨਾਗਪਾਲ ਦੀ ਰਹਿਨੁਮਾਈ ਹੇਠ ਪਿੰਡ  ਜੱਟਵਾਲੀ ਵਿਖੇ ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ । ਇਸ ਦੌਰਾਨ ਸਿਹਤ ਕਰਮਚਾਰੀ ਜਤਿੰਦਰ ਕੁਮਾਰ ਅਤੇ ਪੂਨਮ  ਰਾਣੀ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ ।


ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲੇ ਦੁਆਲੇ ਦੀ ਸਫਾਈ ਰੋਜ਼ਾਨਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਜਿਥੇ ਵੀ ਸਾਫ਼ ਜਾਂ ਗੰਦਾ ਪਾਣੀ ਇਕੱਠਾ ਹੋਏਗਾ ਉਥੇ ਹਮੇਸ਼ਾ ਮੱਛਰਾਂ ਦੇ ਪੈਦਾ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਘਰਾਂ ਵਿਚ ਪਏ ਵਾਧੂ ਦੇ ਕਬਾੜ ਨੂੰ ਛੱਤ ਥੱਲੇ ਰੱਖ ਦਿੱਤਾ ਜਾਵੇ ਕੋਈ ਵੀ ਕਬਾੜ ਖੁੱਲ੍ਹੇ ਵਿਹੜੇ ਵਿੱਚ ਨਾ ਰੱਖਿਆ ਜਾਵੇ। ਪਾਣੀ ਵਾਲੇ ਬਰਤਨਾਂ ਨੂੰ ਹਮੇਸ਼ਾ ਢੱਕ ਕੇ ਰੱਖਿਆ ਜਾਵੇ ਅਤੇ ਇਹਨਾਂ ਦੀ ਹਫਤੇ ਵਿਚ ਇਕ ਦਿਨ ਸਫਾਈ ਕੀਤੀ ਜਾਵੇ। ਇਸ  ਦੋਰਾਨ  ਆਸ਼ਾ  ਵਰਕਰ  ਅਤੇ  ਕਾਫੀ  ਪਿੰਡ  ਵਾਸੀ ਹਾਜਰ  ਸੀ

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।